27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 29-03-2026
ਪਠਾਨਕੋਟ, 28 ਮਾਰਚ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ | ਇਸ ਸਬੰਧੀ ਵਿਸ਼ੇਸ਼ ਸਮਾਗਮ ਪਿ੍ੰਸੀਪਲ ਸ਼ਿਵਲੀਆ ਵਰਮਾ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਵਿੰਦਰ ਸਿੰਘ, ਚੇਅਰਮੈਨ ਸੀ.ਐਸ ਲਾਇਲਪੁਰੀ, ਉਪ-ਪ੍ਰਧਾਨ ਗੁਰਦੀਪ ਸਿੰਘ ਗੁਲ੍ਹਾਟੀ, ਸੀਨੀਅਰ ਉਪ-ਪ੍ਰਧਾਨ ਹਰਜੀਤ ਸਿੰਘ ਗਿੱਲ, ਜਨਰਲ ਸਕੱਤਰ ਜੁਗਲ ਕਿਸ਼ੋਰ, ਬਲਵੀਰ ਸਿੰਘ, ਗੁਰਜੀਤ ਸਿੰਘ, ਜੋਗਿੰਦਰ ਸਿੰਘ ਕਲਸੀ ਤੇ ਜੀ.ਐਸ. ਗਿੱਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਸਵਰਗਵਾਸੀ ਬਲਦੇਵ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕਰਕੇ ਕੀਤੀ ਗਈ | ਪਿ੍ੰਸੀਪਲ ਵਲੋਂ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਨਤੀਜੇ ਦੇ ਐਲਾਨ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਵਿੰਦਰ ਸਿੰਘ, ਚੇਅਰਮੈਨ ਸੀ.ਐਸ ਲਾਇਲਪੁਰੀ ਤੇ ਉਪ-ਪ੍ਰਧਾਨ ਗੁਰਦੀਪ ਸਿੰਘ ਗੁਲ੍ਹਾਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਇਲਾਕੇ ਵਿਚ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਜ਼ਰੂਰਤਮੰਦ ਬੱਚਿਆਂ ਲਈ ਮੁਫ਼ਤ ਸਿੱਖਿਆ, ਵਜ਼ੀਫ਼ਾ ਤੇ ਮਿਡ-ਡੇ ਮੀਲ ਦੀ ਵਿਵਸਥਾ ਕੀਤੀ ਗਈ ਹੈ, ਜੋ ਕਾਬਿਲ-ਏ-ਤਾਰੀਫ਼ ਹੈ | ਉਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਇਹ ਸਕੂਲ ਨਵੀਂ ਪੀੜ੍ਹੀ ਨੂੰ ਆਪਣੀ ਸੰਸਕਿ੍ਤੀ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ | ਪਿ੍ੰਸੀਪਲ ਸ਼ਿਵਲੀਆ ਵਰਮਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਮਾ, ਪੂਨਮ, ਆਦਿਤੀ, ਪਲਕ, ਪ੍ਰੀਆ ਸ਼ਰਮਾ ਤੇ ਸ਼ਸ਼ੀ ਸ਼ਰਮਾ ਵੀ ਮੌਜੂਦ ਰਹੀਆਂ |
ਪਿਛਲੀ ਖ਼ਬਰ ਡਿੱਗੀ ਫ਼ਸਲ ਕਾਰਨ ਮੁਰਝਾਏ ਕਿਸਾਨਾਂ ਦੇ ਚਿਹਰੇ ਅਗਲੀ ਖ਼ਬਰ ਨਾਲ਼ੇ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।