ਪਿੰਡ ਰਾਜੂਬੇਲਾ ਦੇ ਮੌਜੂਦਾ ਤੇ ਸਾਬਕਾ ਸਰਪੰਚ ਵਿਚਾਲੇ ਹੋਈ ਝੜਪ
ਅਜੀਤ ਡੈਸਕ
31-03-2026
ਭੈਣੀ ਮੀਆਂ ਖਾਂ/ਕਾਹਨੂੰਵਾਨ 30 ਮਾਰਚ (ਜਸਬੀਰ ਸਿੰਘ ਬਾਜਵਾ, ਨਿਸ਼ਾਨ ਸਿੰਘ ਚਾਹਲ)- ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਰਾਜੂਬੇਲਾ ਵਿਚ ਮਾਹੌਲ ਉਸ ਵੇਲੇ ਤਣਾਅ ਪੂਰਨ ਹੋ ਗਿਆ, ਜਦੋਂ ਪਿੰਡ ਦੇ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਦਰਮਿਆਨ ਝਗੜਾ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ਦੇ ਕਿਸੇ ਝਗੜੇ ਨੂੰ ਨਿਪਟਾਉਣ ਲਈ ਇਕੱਠੇ ਹੋਣ ਮੌਕੇ ਦੋਵਾਂ ਧਿਰਾਂ ਦਾ ਆਪਸ ਵਿਚ ਉਲਝ ਗਈਆਂ ਸਨ | ਜਾਣਕਾਰੀ ਅਨੁਸਾਰ ਪਿੰਡ ਰਾਜੂਬੇਲਾ ਦੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਤੇ ਪਿੰਡ ਦੇ ਸਾਬਕਾ ਸਰਪੰਚ ਤੇ ਆਪ ਦੇ ਆਗੂ ਭਗਵੰਤ ਸਿੰਘ ਦੀ ਪਿੰਡ ਦੇ ਝਗੜੇ ਦਾ ਹੱਲ ਕਰਨ ਨੂੰ ਲੈ ਕੇ ਹੋਈ ਬਹਿਸਬਾਜ਼ੀ ਤੋਂ ਬਾਅਦ ਆਪਸੀ ਖੂਨੀ ਟੱਕਰ ਹੋ ਗਈ ਜਿਸ ਦੌਰਾਨ ਦੋਵੇਂ ਧਿਰਾਂ ਜ਼ਖ਼ਮੀ ਹੋ ਗਈਆਂ | ਸਰਪੰਚ ਮਨਜਿੰਦਰ ਸਿੰਘ ਤੇ ਉਸ ਦੀ ਪਤਨੀ ਸਿਵਲ ਹਸਪਤਾਲ ਗੁਰਦਾਸਪੁਰ ਜ਼ੇਰੇ ਇਲਾਜ ਹੈ | ਆਪ ਆਗੂ ਭਗਵੰਤ ਸਿੰਘ ਤੇ ਉਸ ਦੇ ਸਾਥੀ ਸਰਕਾਰੀ ਹਸਪਤਾਲ ਹਰਚੋਵਾਲ ਵਿਚ ਜ਼ੇਰੇ ਇਲਾਜ ਹਨ | ਇਸ ਸਬੰਧੀ ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਅਜੇ ਤੱਕ ਦੋਵਾਂ ਧਿਰਾਂ ਦੇ ਬਿਆਨ ਦਰਜ ਨਾ ਹੋਣ ਕਾਰਨ ਮਾਮਲਾ ਦਰਜ ਨਹੀਂ ਕੀਤਾ ਜਾ ਸਕਿਆ | ਮਾਮਲੇ ਦੀ ਤਫਤੀਸ਼ ਪੂਰੀ ਹੋਣ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |