ਧਾਰੀਵਾਲ, 30 ਮਾਰਚ (ਸਵਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਕੀਤੀ ਗਈ | ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਦੁਆਰਾ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ਼੍ਰੀ ਅਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਪਾਠ ਉਪਰੰਤ ਅਰਦਾਸ ਕੀਤੀ ਗਈ | ਪਿ੍ੰਸੀਪਲ ਸਰਬਜੀਤ ਕੌਰ ਦੁਆਰਾ ਨਵੇਂ ਵਿੱਦਿਅਕ ਸੈਸ਼ਨ ਵਿਚ ਵਿਦਿਆਰਥੀਆਂ ਨੂੰ ਮਿਹਨਤ ਕਰਨ ਤੇ ਮਨ ਲਗਾ ਕੇ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਇਹ ਸਮਝਾਇਆ ਕਿ ਇਕ ਵਿਦਿਆਰਥੀ ਦਾ ਮੁੱਢਲਾ ਫਰਜ਼ ਆਪਣੇ ਆਧਿਆਪਕਾਂ ਦਾ ਆਦਰ-ਸਤਿਕਾਰ ਕਰਨਾ ਤੇ ਉੱਚ ਵਿੱਦਿਆ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕਰਨਾ ਹੈ | ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ |