17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਾਈ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ਖਾਰਜ ਕਰਨੀ ਮੰਦਭਾਗੀ : ਭਾਈ ਜੁਗਰਾਜ ਸਿੰਘ

ਅਜੀਤ ਡੈਸਕ 31-03-2026
ਫ਼ਤਹਿਗੜ੍ਹ ਚੂੜੀਆਂ, 30 ਮਾਰਚ (ਅਵਤਾਰ ਸਿੰਘ ਰੰਧਾਵਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਵਲੋਂ ਸੰਸਦ ਇਜਲਾਸ 'ਚ ਸ਼ਾਮਿਲ ਹੋਣ ਲਈ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰਨ ਦਾ ਫ਼ੈਸਲਾ ਬੇਹੱਦ ਮੰਦਭਾਗਾ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਕਰਦਿਆਂ ਕਿਹਾ ਕਿ ਸਾਰੀ ਲੁਕਾਈ ਦੇ ਸਾਹਮਣੇ ਭਾਰਤ ਦੀ ਨਿਆਂ ਪ੍ਰਣਾਲੀ ਵਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡ ਸਿੱਖ ਵਿਰੋਧੀ ਸਾਜਿਸ਼ਾਂ ਦੀ ਤਰਜਮਾਨੀ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਕੈਸਾ ਕਾਨੂੰਨ ਹੈ ਕਿ ਪੰਜਾਬ ਦੇ ਲੋਕਾਂ ਵਲੋਂ ਭਾਈ ਅੰਮਿ੍ਤਪਾਲ ਸਿੰਘ ਨੂੰ ਮੈਂਬਰ ਪਾਰਲੀਮੈਂਟ ਚੁਣਿਆ ਗਿਆ ਹੈ, ਜਿਨ੍ਹਾਂ ਉਪਰ ਪਿਛਲੇ ਕਰੀਬ 3 ਸਾਲਾਂ ਤੋਂ ਐੱਨ.ਐੱਸ.ਏ. ਲਗਾ ਕੇ ਜ਼ੇਲ੍ਹ ਵਿਚ ਨਜ਼ਰਬੰਦ ਰੱਖਿਆ ਗਿਆ ਹੈ, ਅਜਿਹਾ ਕਰ ਕੇ ਲੋਕਤੰਤਰ ਅਧਿਕਾਰਾਂ ਦੀ ਹੋਂਦ ਖ਼ਤਮ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦਾ ਸਿੱਖ ਵਿਰੋਧੀ ਚਿਹਰਾ ਪਿਛਲੇ ਲੰਮੇ ਸਮੇਂ ਤੋਂ ਨੰਗਾ ਹੋ ਚੁੱਕਾ ਹੈ, ਪਰ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਹੱਦਾਂ ਪਾਰ ਕਰ ਚੁੱਕੀ ਹੈ | ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਭੁਗਤ ਚੁੱਕੇ ਨਜ਼ਰਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਜਦਕਿ ਭਾਈ ਅੰਮਿ੍ਤਪਾਲ ਸਿੰਘ ਜਿਸ ਨੂੰ ਪੰਜਾਬ ਵਾਸੀ ਸੰਸਦ ਵਿਚ ਜ਼ਿੰਮੇਵਾਰੀ ਸੰਭਾਲਦੇ ਹੋਏ ਦੇਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਤੁਰੰਤ ਐੱਨ.ਐੱਸ.ਏ. ਖ਼ਤਮ ਕਰਕੇ ਰਿਹਾ ਕੀਤਾ ਜਾਵੇ |
ਪਿਛਲੀ ਖ਼ਬਰ ਦਿਵਯਾ ਜਯੋਤੀ ਜਾਗਿ੍ਤੀ ਸੰਸਥਾਨ ਆਸ਼ਰਮ ਸ਼ਹਿਜ਼ਾਦਾ ਵਿਖੇ ਸਤਿਸੰਗ ਕਰਵਾਇਆ ਅਗਲੀ ਖ਼ਬਰ ਸੜਕ ਦੁਰਘਟਨਾ 'ਚ ਮੋਟਰਸਾਈਕਲ ਚਾਲਕ ਦੀ ਮੌਤ * ਬੱਸ ਡਰਾਇਵਰ ਤੇ ਕੰਡਕਟਰ ਮੌਕੇ ਤੋਂ ਹੋਏ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।