19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੈਬਨਿਟ ਮੰਤਰੀ ਪੰਜਾਬ ਵਲੋਂ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

ਅਜੀਤ ਡੈਸਕ 11-04-2026
ਪਠਾਨਕੋਟ, 10 ਅਪ੍ਰੈਲ (ਸੁਮਿਤ)- ਮਲਿਕਪੁਰ ਵਿਚ ਇਕ ਵਿਸ਼ੇਸ਼ ਸਮਾਗਮ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਕੇ ਇਲਾਕੇ ਦੇ ਵਸਨੀਕਾਂ ਨੂੰ ਇਕ ਮਹੱਤਵਪੂਰਨ ਤੋਹਫ਼ਾ ਦਿੱਤਾ | ਸਮਾਗਮ ਵਿਚ ਸਥਾਨਕ ਲੋਕਾਂ ਦੀ ਵੱਡੀ ਭੀੜ ਨੇ ਸ਼ਿਰਕਤ ਕੀਤੀ ਤੇ ਮੰਤਰੀ ਦਾ ਨਿੱਘਾ ਸਵਾਗਤ ਕੀਤਾ | ਆਪਣੇ ਸੰਬੋਧਨ ਵਿਚ ਮੰਤਰੀ ਲਾਲ ਚੰਦ ਨੇ ਕਿਹਾ ਕਿ ਪਠਾਨਕੋਟ ਨਗਰ ਨਿਗਮ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਇਸ ਵਾਰਡ ਵਿਚ ਸੜਕ ਦੀ ਉਸਾਰੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਤੇ ਅੱਜ ਇਹ ਪੂਰੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਲਈ ਬੁਨਿਆਦੀ ਸਹੂਲਤਾਂ ਨੂੰ ਤਰਜ਼ੀਹ ਦਿੰਦੀ ਹੈ ਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਇਹ ਇਲਾਕਾ ਇਕ ਇਤਿਹਾਸਕ ਤੇ ਧਾਰਮਿਕ ਸਥਾਨ ਵਜੋਂ ਜਾਣਿਆ ਜਾਂਦਾ ਹੈ ਜਿੱਥੇ ਦੂਰ-ਦੂਰ ਤੋਂ ਸ਼ਰਧਾਲੂ ਡਿੱਬਰੂ ਬਾਬਾ ਮੰਦਿਰ ਵਿਚ ਮੱਥਾ ਟੇਕਣ ਲਈ ਆਉਂਦੇ ਹਨ | ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਹੁਣ ਇਸ ਨਵੀਂ ਸੜਕ ਦੇ ਨਿਰਮਾਣ ਨਾਲ ਸ਼ਰਧਾਲੂਆਂ ਤੇ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਮੰਤਰੀ ਨੇ ਦੱਸਿਆ ਕਿ ਇਸ ਲਗਪਗ 1,500 ਫੁੱਟ ਲੰਬੀ ਸੜਕ ਦਾ ਨਿਰਮਾਣ ਜਲਦੀ ਹੀ ਪੂਰਾ ਹੋ ਜਾਵੇਗਾ ਜਿਸ ਨਾਲ ਆਵਾਜਾਈ ਨੂੰ ਆਸਾਨ ਬਣਾਇਆ ਜਾਵੇਗਾ ਤੇ ਖੇਤਰ ਦੇ ਵਿਕਾਸ ਨੂੰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਾਰੇ ਸੰਸਾਰੀ ਸੁੱਖ ਅਸਥਾਈ ਹਨ ਭਗਤੀ ਨਾਲ ਹੀ ਅਸਲ ਸੁੱਖ ਦੀ ਪ੍ਰਾਪਤੀ ਹੋਵੇਗੀ-ਅਚਾਰੀਆ ਸ਼ਾਮ ਸ਼ਰਨਦਾਸ <br/> ਅਗਲੀ ਖ਼ਬਰ ਯੂਥ ਐਂਡ ਸਪੋਰਟਸ ਕਲੱਬ ਵਲੋਂ 38ਵੇਂ ਜਾਗਰਣ ਦਾ ਕਾਰਡ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।