06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਵਿਖੇ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ

ਅਜੀਤ ਡੈਸਕ 13-04-2026
ਬਟਾਲਾ, 12 ਅਪ੍ਰੈਲ (ਸਤਿੰਦਰ ਸਿੰਘ)-ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਬਟਾਲਾ ਵਿਖੇ 2 ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ | ਇਸ ਮੌਕੇ ਮੀਡੀਆ ਕਨਵੀਨਰ ਪ੍ਰੋਫ਼ੈਸਰ ਰਮਨਦੀਪ ਕੌਰ ਅਤੇ ਕੋ-ਕਨਵੀਨਰ ਰੋਬਿਨ ਕੁਮਾਰ ਦਫ਼ਤਰ ਸੁਪਰਡੈਂਟ ਨੇ ਦੱਸਿਆ ਕਿ ਯੂਥ ਕੋਆਰਡੀਨੇਟਰ ਡਾ. ਜਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 2 ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ, ਜਿਸ ਦਾ ਆਰੰਭ ਰੈਵ. ਪਵਨ ਪੌਲ ਤੇ ਕਾਲਜ ਦੇ ਸੀਨੀਅਰ ਸਟਾਫ਼ ਮੈਂਬਰ ਡਾ. ਜਗਵਿੰਦਰ ਕੌਰ ਚੀਮਾ, ਪ੍ਰੋ. ਓਮ ਪ੍ਰਕਾਸ਼, ਡਾ. ਅਸ਼ਵਨੀ ਕਾਂਸਰਾ, ਡਾ. ਰਜਨੀ ਬਾਲਾ, ਪ੍ਰੋ. ਨੀਰਜ ਕੁਮਾਰ ਸ਼ਰਮਾ, ਡਾ. ਅਮਿਤਾ, ਡਾ. ਜੇ.ਪੀ. ਸਿੰਘ, ਡਾ. ਅੰਜੂ ਪੁਰੀ, ਪ੍ਰੋ. ਪਰਮਿੰਦਰਜੀਤ ਕੌਰ, ਪ੍ਰੋ. ਮਨਦੀਪ ਬੇਦੀ, ਪ੍ਰੋ. ਅਨੂੰ, ਡਾ. ਮਿ੍ਦੁਲਾ ਡੋਗਰਾ, ਡਾ. ਈਸ਼ਾ, ਡਾ. ਰਿਤੂ ਪਾਂਧੀ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਸਤਪਾਲ ਸਿੰਘ ਆਦਿ ਦੁਆਰਾ ਸ਼ਮਾ ਰੌਸ਼ਨ ਕਰਨ ਦੀ ਰਸਮ ਨਾਲ ਹੋਇਆ | ਕਾਲਜ ਚੈਪਲੀਅਨ ਰੈਵ. ਪਵਨ ਪੌਲ ਨੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਮੇਲੇ ਦੇ ਪਹਿਲੇ ਦਿਨ ਮਹਿੰਦੀ, ਰੰਗੋਲੀ, ਪੇਂਟਿੰਗ, ਪੋਸਟਰ ਮੇਕਿੰਗ, ਫੁਲਕਾਰੀ, ਸਕੈਚਿੰਗ, ਕਵਿਤਾ ਉਚਾਰਨ, ਭਾਸ਼ਣ ਪ੍ਰਤੀਯੋਗਤਾ, ਗੁੱਤ ਪਰਾਂਦਾ, ਦਸਤਾਰਬੰਦੀ, ਸੋਲੋ ਡਾਂਸ, ਮਿਸ ਤੇ ਮਿਸਟਰ ਬੇਰਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਭਨੂਰ ਸਿੰਘ ਮਿਸਟਰ ਬੇਰਿੰਗ ਤੇ ਮੁਸਕਾਨ ਭਾਟੀਆ ਮਿਸ ਬੇਰਿੰਗ ਚੁਣੀ ਗਈ | ਦੂਸਰੇ ਦਿਨ ਗੀਤ/ਗਜ਼ਲ, ਲੋਕ ਗੀਤ, ਫੈਂਸੀ ਡਰੈੱਸ ਤੇ ਗਰੁੱਪ ਡਾਂਸ ਦੇ ਮੁਕਾਬਲੇ ਕਰਵਾਏ ਗਏ | ਯੂਨੀਵਰਸਿਟੀ ਯੂਥ ਫੈਸਟੀਵਲ ਦੀ ਜੇਤੂ ਗਿੱਧਾ ਟੀਮ ਗਿੱਧਾ ਪੇਸ਼ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਤੇ ਯੁਵਕ ਸੇਵਾਵਾਂ ਵਿਭਾਗ ਦੇ ਮੈਂਬਰ ਡਾ. ਹਰਿੰਦਰ ਕੌਰ ਸੋਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ | ਡਾ. ਪਰਮਜੀਤ ਸਿੰਘ ਕਲਸੀ ਸਾਬਕਾ ਭਾਸ਼ਾ ਅਫ਼ਸਰ ਤੇ ਡਾ. ਗੁਰਵੰਤ ਸਿੰਘ ਮੁਖੀ ਪੰਜਾਬੀ ਵਿਭਾਗ ਐੱਸ.ਐੱਲ. ਬਾਵਾ ਕਾਲਜ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਯੂਥ ਕੋਆਰਡੀਨੇਟਰ ਡਾ. ਜਤਿੰਦਰ ਕੌਰ ਨੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਡਾ. ਪਵਨਦੀਪ ਕੌਰ, ਪ੍ਰੋ. ਜਤਿੰਦਰਜੀਤ, ਡਾ. ਗਗਨਦੀਪ ਸਿੰਘ, ਡਾ. ਸਰਵਨ ਸਿੰਘ, ਡਾ. ਸਿਮਰਜੀਤ ਕੌਰ, ਪ੍ਰੋ. ਕਮਲ ਗਿੱਲ, ਪ੍ਰੋ. ਅਲਕਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵਲੋਂ ਦਿੱਤੇ ਗਏ ਸਹਿਯੋਗ ਲਈ ਵੀ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਚ ਸੰਚਾਲਨ ਦਾ ਕਾਰਜ ਪ੍ਰੋ. ਦਿਲਪ੍ਰੀਤ ਕੌਰ, ਡਾ. ਗਗਨਦੀਪ ਸਿੰਘ, ਤਨੀਸ਼ਾ, ਮਹਿਰੀਨ, ਬੋਬੀ, ਸਾਹਿਲ ਦੁਆਰਾ ਬਾਖ਼ੂਬੀ ਨਿਭਾਇਆ ਗਿਆ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨੂੰ ਦਾਣਾ ਮੰਡੀ ਬਟਾਲਾ ਵਿਖੇ ਪਹੁੰਚਣਗੇ- ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਤੇਜ਼ ਹਨੇਰੀ ਤੇ ਭਾਰੀ ਮੀਂਹ ਨੇ ਕਣਕ ਦੇ ਸਰ੍ਹੋਂ ਦੀ ਫ਼ਸਲ ਕੀਤੀ ਤਬਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।