03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 13-04-2026
ਫ਼ਤਹਿਗੜ੍ਹ ਚੂੜੀਆਂ, 12 ਅਪ੍ਰੈਲ (ਐੱਮ.ਐੱਸ. ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਸਕੂਲ ਕੈਂਪਸ ਨੂੰ ਫੁੱਲਾਂ, ਫੁੱਲਕਾਰੀ ਅਤੇ ਪੰਜਾਬੀ ਸੱਭਿਆਚਾਰਕ ਸਜਾਵਟ ਨਾਲ ਸਜਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਚ ਪਿ੍ੰਸੀਪਲ ਵਰਿੰਦਰ ਕੌਰ ਨੇ ਸਭ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਇਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਭੰਗੜਾ ਤੇ ਗਿੱਧਾ ਪੇਸ਼ ਕੀਤਾ ਗਿਆ | ਛੋਟੇ ਬੱਚਿਆਂ ਨੇ ਲੋਕ ਗੀਤ, ਕਵਿਤਾਵਾਂ ਅਤੇ ਨਾਟਕ ਰਾਹੀਂ ਪੰਜਾਬੀ ਸੰਸਕਿ੍ਤੀ ਦੀ ਸੋਹਣੀ ਝਲਕ ਪੇਸ਼ ਕੀਤੀ | ਵਿਦਿਆਰਥੀਆਂ ਨੇ 'ਕਿਸਾਨੀ ਦੀ ਮਹੱਤਤਾ' ਵਿਸ਼ੇ 'ਤੇ ਛੋਟੇ ਭਾਸ਼ਣ ਵੀ ਦਿੱਤੇ | ਇਸ ਮੌਕੇ ਜਮਾਤ 5ਵੀਂ ਤੋਂ ਲੈ ਕੇ 10ਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਮਾਡਲਿੰਗ ਵੀ ਕੀਤੀ | ਇਸ ਮੌਕੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਕਿਹਾ ਕਿ ਵਿਸਾਖੀ ਸਾਨੂੰ ਮਿਹਨਤ, ਏਕਤਾ, ਸੇਵਾ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦੀ ਹੈ | ਇਸ ਮੌਕੇ ਕੋਆਰਡੀਨੇਟਰ ਅਮਨਦੀਪ ਕੌਰ, ਸਰਬਜੀਤ ਕੌਰ, ਸਲੋਨੀ, ਨੀਲਮ, ਅਮਨਪ੍ਰੀਤ, ਜੋਬਨਪ੍ਰੀਤ, ਅਰਸ਼ਦੀਪ, ਰਜਿੰਦਰ ਕੌਰ, ਸੋਨੀਆ, ਆਰਤੀ, ਰੂਪਨੀਤ ਕੌਰ, ਨਦਿੰਨੀ, ਸਿਮੀ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਜਗਰੂਪ ਸਿੰਘ ਸ਼ਾਮਿਲ ਹੋਏ |
ਪਿਛਲੀ ਖ਼ਬਰ ਕਾਨਵੈਂਟ ਸਕੂਲ ਵਿਖੇ 'ਸਾਹਿਤਕ ਸੰਘ' ਦਾ ਗਠਨ ਅਗਲੀ ਖ਼ਬਰ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਸ ਗੁਰਦਾਸਪੁਰ ਵਿਖੇ ਨੈਸ਼ਨਲ ਕਾਨਫ਼ਰੰਸ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।