02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ੍ਰੀ ਗੁਰੂ ਹਰਗੋਬਿੰਦ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 13-04-2026
ਅੱਚਲ ਸਾਹਿਬ, 12 ਅਪ੍ਰੈਲ (ਗੁਰਚਰਨ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਅਤੇ ਧਾਰਮਿਕ ਸ਼ਬਦ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ, ਰਾਜਵੰਤ ਕੌਰ ਬਾਠ ਅਤੇ ਪਿ੍ੰਸੀਪਲ ਸਾਖਸ਼ੀ ਬੇਦੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਦੇ ਨਾਲ ਹੀ ਜਸਪਿੰਦਰ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ ਬਾਠ, ਰਾਜਬੀਰ ਕੌਰ, ਮਨਜੀਤ ਕੌਰ, ਜਸ਼ਨਪ੍ਰੀਤ ਕੌਰ, ਪ੍ਰਦੀਪ ਕੌਰ, ਰਮਨਦੀਪ ਕੌਰ, ਕੋਚ ਜੁਗਰਾਜ ਸਿੰਘ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ ਨੱਤ ਅਤੇ ਰਮਨਪ੍ਰੀਤ ਕੌਰ ਵੀ ਮੌਜ਼ੂਦ ਰਹੇ | ਪਿ੍ੰਸੀਪਲ ਸਾਖਸ਼ੀ ਬੇਦੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਡਾਇਰੈਕਟਰ ਨਰਿੰਦਰ ਸਿੰਘ ਬਾਠ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਲੋਂ ਲਗਾਈ ਵਿਸ਼ਾਲ ਧਾਰਮਿਕ ਪ੍ਰਦਰਸ਼ਨੀ 'ਚ ਮਾਡਲ ਤੇ ਚਿੱਤਰਕਾਰੀ ਬਣੀ ਖਿੱਚ ਦਾ ਕੇਂਦਰ ਅਗਲੀ ਖ਼ਬਰ ਨਿਰਮਲ ਸਿੰਘ ਜ਼ਿਲ੍ਹਾ ਉਪ ਪ੍ਰਧਾਨ ਤੇ ਬਲਵਿੰਦਰ ਸਿੰਘ ਬਲਾਕ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।