02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਟਾਲਾ ਦਾ ਵਿਕਾਸ ਸ਼ੋ੍ਰਮਣੀ ਅਕਾਲੀ ਦਲ ਦੀ ਬਦੌਲਤ ਹੋਇਆ- ਨਰੇਸ਼ ਮਹਾਜਨ

ਅਜੀਤ ਡੈਸਕ 13-04-2026
ਬਟਾਲਾ, 12 ਅਪ੍ਰੈਲ (ਸਤਿੰਦਰ ਸਿੰਘ)-ਸ਼ੋ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਕਿਹਾ ਕਿ ਬਟਾਲਾ ਵਿਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਦੀ ਬਦੌਲਤ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਜਲੰਧਰ ਰੋਡ 'ਤੇ ਜੋ ਸਿਵਲ ਹਸਪਤਾਲ ਬਣਿਆ ਸ: ਪ੍ਰਕਾਸ਼ ਸਿੰਘ ਬਾਦਲ ਦੀ ਬਦੌਲਤ ਹੀ ਬਣਿਆ ਹੈ, ਜਿੱਥੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਲੱਖਾਂ ਮਰੀਜ਼ ਆ ਕੇ ਆਪਣਾ ਇਲਾਜ ਕਰਵਾ ਰਹੇ ਹਨ | ਇਸ ਤੋਂ ਇਲਾਵਾ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵੀ ਪ੍ਰਕਾਸ਼ ਸਿੰਘ ਬਾਦਲ ਦੀ ਹੀ ਸਰਕਾਰ ਵੇਲੇ ਬਣਿਆ ਸੀ ਅਤੇ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਆਡੀਟੋਰੀਅਮ ਦੀ ਸਾਂਭ ਸੰਭਾਲ ਲਈ ਗ੍ਰਾਂਟ ਵੀ ਜਾਰੀ ਕੀਤੀ ਜਾਂਦੀ ਰਹੀ ਹੈ ਤਾਂ ਜੋ ਸੱਭਿਆਚਾਰਕ ਸਮਾਗਮ ਹੁੰਦੇ ਰਹਿਣ ਅਤੇ ਸਾਡੀ ਪੀੜੀ ਆਪਣੇ ਅਮੁੱਲ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜੀ ਰਹਿ ਸਕੇ | ਇਸ ਤੋਂ ਇਲਾਵਾ ਸ਼੍ਰੀ ਅਚਲੇਸਵਰ ਧਾਮ ਤੇ ਅੱਚਲ ਸਾਹਿਬ ਵਿਖੇ ਵੀ ਪੁਰਾਤਨ ਇਤਿਹਾਸਕ ਅਸਥਾਨਾਂ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਲਈ ਵੀ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਵਲੋਂ ਸਮੇਂ-ਸਮੇਂ 'ਤੇ ਵੱਡਾ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਦੇ ਲੀਡਰਾਂ ਸਬੰਧੀ ਕਿਹਾ ਕਿ ਦੋਵੇਂ ਪਾਰਟੀਆਂ ਆਪਸ ਵਿਚ ਘਿਓ-ਖਿਚੜੀ ਵਾਂਗ ਮਿਲੀਆਂ ਹੋਈਆਂ ਹਨ, ਪਰ ਲੋਕਾਂ ਨੂੰ ਮੂਰਖ ਬਣਾਉਣ ਲਈ ਇਹ ਇਕ-ਦੂਸਰੇ ਤੋਂ ਵੱਖ ਹੋਣ ਦਾ ਡਰਾਮਾ ਕਰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਮਿਲ ਕੇ ਵੱਡਾ ਭਿ੍ਸ਼ਟਾਚਾਰ ਕਰ ਰਹੇ ਹਨ |
ਪਿਛਲੀ ਖ਼ਬਰ ਪੁਨੀਤਪਾਲ ਸਿੰਘ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ 'ਚ ਕਾਂਸੇ ਦਾ ਤਮਗਾ ਜਿੱਤਿਆ ਅਗਲੀ ਖ਼ਬਰ ਪਿੰਡ ਰਾਊਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।