02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਕੇ ਸਰਕਾਰ ਫੜੇ ਕਿਸਾਨਾਂ ਦੀ ਬਾਂਹ- ਆਗੂ

ਅਜੀਤ ਡੈਸਕ 13-04-2026
ਧਿਆਨਪੁਰ, 12 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਬਸੰਤਕੋਟ ਤੇ ਜ਼ਿਲ੍ਹਾ ਜਰਨਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਦੀ ਅਗਵਾਈ ਵਿਚ ਮੀਂਹ, ਹਨੇਰੀ ਅਤੇ ਗੜੇਮਾਰੀ ਕਰ ਕੇ ਕਿਸਾਨਾਂ ਦੀ ਕਣਕ, ਸਰੋਂ ਅਤੇ ਸਬਜ਼ੀਆਂ ਦੇ ਨੁਕਸਾਨ ਦਾ ਮੁਆਵਜਾ ਅਤੇ ਹੱਕ ਲੈਣ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਬਸੰਤਕੋਟ ਅਤੇ ਜਰਨਲ ਸਕੱਤਰ ਰਾਜਕੇ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੀਂਹ, ਹਨੇਰੀ ਤੇ ਗੜੇਮਾਰੀ ਕਰ ਕੇ ਕਿਸਾਨਾਂ ਦੀਆਂ ਧੀਆਂ-ਪੁੱਤਰਾਂ ਵਾਂਗ ਪਾਲੀਆਂ ਕਣਕ, ਸਰੋਂ ਦੀਆਂ ਫਸਲਾਂ ਤੋਂ ਇਲਾਵਾ ਸਬਜ਼ੀਆਂ ਦਾ ਵੀ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਸ ਕਰ ਕੇ ਕਿਸਾਨ ਭਾਰੀ ਸਦਮੇਂ ਵਿਚ ਹਨ | ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਹੜ੍ਹਾਂ ਦੇ ਕਾਰਨ ਪਹਿਲਾਂ ਹੀ ਬਹੁਤ ਵੱਡੀ ਕਰੋਪੀ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ, ਪਰ ਕਿਸਾਨ ਨੂੰ ਲਾਰਿਆਂ 'ਚ ਰੱਖਿਆ ਗਿਆ ਹੈ | ਹੁਣ ਲਗਪਗ 50 ਤੋਂ 70 ਫੀਸਦੀ ਫਸਲ ਤਬਾਅ ਹੋ ਚੁੱਕੀ ਹੈ, ਪਰ ਸਰਕਾਰ ਵਲੋਂ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਤੇ ਨਾ ਹੀ ਕੋਈ ਅਧਿਕਾਰੀ ਨੇ ਸਾਡੇ ਤੱਕ ਪਹੁੰਚ ਕੀਤੀ ਹੈ, ਜਿਸ ਕਰ ਕੇ ਕਿਸਾਨਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ | ਕਿਸਾਨਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਕਿਸਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਦਾ ਬਣਦਾ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਬਾਂਹ ਫੜੇ | ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਬਸੰਤਕੋਟ, ਰਣਜੀਤ ਸਿੰਘ, ਬਾਬਾ ਅੱਛਰ ਸਿੰਘ ਕਾਲਾ ਅਫਗਾਨਾ, ਪ੍ਰਚਾਰਕ ਸਕੱਤਰ ਰਣਜੀਤ ਸਿੰਘ, ਹਰਜੀਤ ਸਿੰਘ ਬਸੰਤਕੋਟ, ਗੁਰਮੀਤ ਸਿੰਘ, ਜਗੀਰ ਮਸੀਹ, ਪ੍ਰੀਤਮ ਸਿੰਘ, ਪਿਆਰਾ ਸਿੰਘ ਕੋਟਲੀ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਮੋਹਣ ਸਿੰਘ, ਦਲਬੀਰ ਸਿੰਘ, ਜੋਗਿੰਦਰ ਸਿੰਘ ਸੈਕਟਰੀ, ਗੁਰਨਾਮ ਸਿੰਘ, ਰਣਜੋਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਬੀਰ ਸਿੰਘ, ਕਾਲਾ ਸਿੰਘ ਰਾਜੇਕੇ, ਹਰਜੀਤ ਸਿੰਘ, ਪ੍ਰਗਟ ਸਿੰਘ ਤੇ ਖਜਾਨ ਸਿੰਘ ਰਾਜੇਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੀਰਪੁਰ ਤੋਂ ਬਰਿਆਰ ਨੰੂ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ-ਲੋਕਾਂ ਦਾ ਹੋਇਆ ਜੀਵਨ ਦੁੱਭਰ ਅਗਲੀ ਖ਼ਬਰ ਜਥੇ. ਲੰਗਾਹ ਵਲੋਂ ਲਾਡੀ ਮਸੀਹ ਧਿਆਨਪੁਰ ਦੇ ਗ੍ਰਹਿ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।