02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਧਾਇਕ ਰੰਧਾਵਾ ਨੇ ਪਿੰਡ ਰਣਸੀਕਾ ਤੱਲਾ 'ਚ ਵਰਕਰਾਂ ਦੀ ਕੀਤੀ ਮੀਟਿੰਗ

ਅਜੀਤ ਡੈਸਕ 13-04-2026
ਕੋਟਲੀ ਸੂਰਤ ਮੱਲ੍ਹੀ, 12 ਅ੍ਰਪੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਕੰਮ ਕੀਤੇ ਹਨ ਤੇ ਲੋਕ ਸਰਕਾਰ ਦੇ ਨਾਲ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਰਣਸੀਕਾ ਤੱਲਾ ਵਿਖੇ ਸਰਪੰਚ ਗੁਰਤੇਜ ਸਿੰਘ ਵਲੋਂ ਕਰਵਾਈ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਵਿਧਾਇਕ ਰੰਧਾਵਾ ਨੇ ਕਿਹਾ ਕਿ ਚੋਣਾਂ ਸਮੇਂ ਜੋ ਵੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਗਾਰੰਟੀਆਂ ਕੀਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਹੈ ਤੇ ਲੋਕਾਂ ਦੀ ਸਰਕਾਰੀ ਦਫ਼ਤਰਾਂ 'ਚੋਂ ਖੱਜਲ-ਖੁਆਰੀ ਬੰਦ ਕਰਵਾਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਸਰਕਾਰੀ ਕੰਮ ਆਪਣੇ ਘਰਾਂ 'ਚ ਰਹਿ ਕੇ ਕਰਵਾਉਣ ਦੀ ਸਹੂਲਤ ਦਿੱਤੀ ਹੈ ਤੇ ਸਰਕਾਰੀ ਕੰਮ ਲੋਕਾਂ ਦੇ ਘਰਾਂ 'ਚ ਜਾ ਕੇ ਕਰਮਚਾਰੀ ਕਰ ਰਹੇ ਹਨ | ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿੱਥੇ ਕਿਸਾਨਾਂ ਨੂੰ ਖੇਤੀਬਾੜੀ ਸੈਕਟਰ ਲਈ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਈ ਹੈ, ਉਥੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਬਣਾਏ ਗਏ ਹਨ ਤੇ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਮੁੱਦਾਹੀਣ ਹੋਏ ਪਏ ਹਨ ਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ | ਇਸ ਮੌਕੇ ਉਨ੍ਹਾਂ ਸਰਪੰਚ ਗੁਰਤੇਜ ਸਿੰਘ ਵਲੋਂ ਪਿੰਡ 'ਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਾਲਾਘਾ ਕੀਤੀ | ਇਸ ਮੌਕੇ ਸਰਪੰਚ ਗੁਰਤੇਜ ਸਿੰਘ ਨੇ ਗ੍ਰਾਮ ਪੰਚਾਇਤ ਸਮੇਤ ਵਿਧਾਇਕ ਰੰਧਾਵਾ ਸਵਾਗਤ ਕੀਤਾ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਸਰਪੰਚ ਗੁਰਤੇਜ ਸਿੰਘ ਰਣਸੀਕਾ, ਜਤਿੰਦਰ ਸਿੰਘ ਮੈਂਬਰ ਪੰਚਾਇਤ, ਗੁਰਮੁੱਖ ਸਿੰਘ ਮੈਂਬਰ ਪੰਚਾਇਤ, ਦਵਿੰਦਰ ਕੌਰ ਮੈਂਬਰ ਪੰਚਾਇਤ, ਬਲਦੇਵ ਸਿੰਘ, ਸਤਬੀਰ ਸਿੰਘ, ਬਲਜਿੰਦਰ ਸਿੰਘ, ਸਿਮਰਨਜੀਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਕੌਰ, ਰਣਧੀਰ ਕੌਰ, ਮਨਿੰਦਰ ਕੌਰ, ਜਸਬੀਰ ਕੌਰ, ਕੁਲਵਿੰਦਰ ਕੌਰ, ਜਗਦੀਪ ਸਿੰਘ, ਗੁਰਜੀਤ ਸਿੰਘ, ਰਣਧੀਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦੇ ਬੱਚਿਆਂ ਨੂੰ ਬਾਬਾ ਨਾਮਦੇਵ ਵਲੋਂ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।