01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਰਮੀ ਦੀ ਗੱਡੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਜੀਤ ਡੈਸਕ 13-04-2026
ਪਠਾਨਕੋਟ, 12 ਅਪ੍ਰੈਲ (ਵਿਨੋਦ)-ਆਰਮੀ ਗੱਡੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਪਹਿਚਾਣ ਧਰੁਵ ਉਮਰ 22 ਸਾਲ ਪਿੰਡ ਇਸਲਾਮਪੁਰ ਜ਼ਿਲ੍ਹਾ ਪਠਾਨਕੋਟ ਦੇ ਰੂਪ ਵਿਚ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰੂਵ ਦੇ ਪਿਤਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਬੇਟਾ ਧਰੁਵ ਪਿਛਲੀ ਰਾਤ ਨੂੰ ਪਠਾਨਕੋਟ ਤੋਂ ਆਪਣੇ ਘਰ ਵੱਲ ਆ ਰਿਹਾ ਸੀ ਕਿ ਜਿਵੇਂ ਹੀ ਉਸ ਨੇ ਕਾਠ ਦਾ ਪੁਲ ਟੱਪਿਆ ਤਾਂ ਆਰਮੀ ਸਬ ਏਰੀਆ ਕੰਟੀਨ ਦੇ ਸਾਹਮਣੇ ਮਲਿਕਪੁਰ ਰੋਡ 'ਤੇ ਇਕ ਆਰਮੀ ਗੱਡੀ ਖ਼ਰਾਬ ਹੋਣ ਦੇ ਚੱਲਦੇ ਸੜਕ 'ਤੇ ਹੀ ਖੜੀ ਸੀ ਕਿ ਰਾਤ ਦਾ ਵੇਲਾ ਸੀ ਅਤੇ ਮੀਂਹ ਪੈ ਰਿਹਾ ਸੀ, ਜਿਸ ਦੇ ਚੱਲਦੇ ਮੋਟਰਸਾਈਕਲ ਆਰਮੀ ਗੱਡੀ ਨਾਲ ਟਕਰਾ ਗਿਆ ਅਤੇ ਉਸ ਦਾ ਬੇਟਾ ਧਰੁਵ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਉਨ੍ਹਾਂ ਦੱਸਿਆ ਕਿ ਉਸ ਦਾ ਬੇਟਾ ਜੋ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਕਰਦਾ ਹੈ, ਉਹ ਗ਼ਰੀਬ ਹਨ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ |
ਪਿਛਲੀ ਖ਼ਬਰ ਸ੍ਰੀ ਰਾਮ ਨਾਟਕ ਕਲੱਬ ਵਲੋਂ ਮੁਹੱਲਾ ਪਿੱਪਲਾਂ ਵਿਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਸਮਾਗਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।