01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ੍ਰੀ ਰਾਮ ਨਾਟਕ ਕਲੱਬ ਵਲੋਂ ਮੁਹੱਲਾ ਪਿੱਪਲਾਂ ਵਿਚ ਲਗਾਇਆ ਖ਼ੂਨਦਾਨ ਕੈਂਪ

ਅਜੀਤ ਡੈਸਕ 13-04-2026
ਪਠਾਨਕੋਟ, 12 ਅਪ੍ਰੈਲ (ਸੁਮਿਤ)-ਸ੍ਰੀ ਰਾਮ ਨਾਟਕ ਕਲੱਬ ਵਲੋਂ ਮੁਹੱਲਾ ਪਿੱਪਲਾਂ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਇਲਾਕੇ ਦੇ ਨੌਜਵਾਨਾਂ, ਔਰਤਾਂ ਅਤੇ ਸਮਾਜ ਸੇਵਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਨੇ ਦੀਵਾ ਜਗਾ ਕੇ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦਾ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਘਾਟ ਨੂੰ ਪੂਰਾ ਕਰਨਾ ਅਤੇ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਸਿਹਤ ਵਿਭਾਗ ਦੀ ਇਕ ਟੀਮ ਨੇ ਕੈਂਪ ਵਿਚ ਸ਼ਿਰਕਤ ਕੀਤੀ ਅਤੇ ਦਾਨੀਆਂ ਦੀ ਜਾਂਚ ਕਰਨ ਤੋਂ ਬਾਅਦ ਸੁਰੱਖਿਅਤ ਢੰਗ ਨਾਲ ਖ਼ੂਨ ਇਕੱਠਾ ਕੀਤਾ | ਵੱਡੀ ਗਿਣਤੀ ਵਿਚ ਖ਼ੂਨ ਦੀਆਂ ਇਕਾਈਆਂ ਇਕੱਠੀਆਂ ਕੀਤੀਆਂ ਗਈਆਂ | ਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਕਲੱਬ ਮੈਂਬਰਾਂ ਨੇ ਧੰਨਵਾਦ ਪ੍ਰਗਟ ਕੀਤਾ ਅਤੇ ਭਵਿੱਖ ਵਿਚ ਅਜਿਹੇ ਸਮਾਜਿਕ ਕਾਰਜ ਜਾਰੀ ਰੱਖਣ ਦਾ ਵਾਅਦਾ ਕੀਤਾ | ਇਸ ਮੌਕੇ ਸੰਦੀਪ ਸੰਦਲ, ਲਵ, ਰੋਹਿਤ, ਦੀਪਕ, ਸਾਜਨ, ਰਾਹੁਲ, ਸੁਨੀਲ, ਆਸ਼ੂ ਅਤੇ ਹੋਰ ਹਾਜ਼ਰ ਸਨ |
12ਪੀਟੀਕੇ05
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਰਮੀ ਦੀ ਗੱਡੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।