01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਯੁਵਾ ਨੇਤਾ ਸਤੀਸ਼ ਜੱਟ ਪੰਮਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮਿਲੇ

ਅਜੀਤ ਡੈਸਕ 13-04-2026
ਤਾਰਾਗੜ੍ਹ, 12 ਅਪ੍ਰੈਲ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਯੁਵਾ ਕਾਂਗਰਸੀ ਨੇਤਾ ਸਤੀਸ਼ ਜੱਟ ਪੰਮਾ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ | ਉਨ੍ਹਾਂ ਵਲੋਂ ਸ. ਬਾਜਵਾ ਨੂੰ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ | ਗੱਲਬਾਤ ਦੌਰਾਨ ਸਤੀਸ਼ ਜੱਟ ਪੰਮਾ ਨੇ ਦੱਸਿਆ ਕਿ ਪਿਛਲੇ ਕੁਝ ਮਹੀਨੇ ਪਹਿਲਾਂ ਰਾਵੀ ਦਰਿਆ ਵਿਚ ਆਏ ਹੜ੍ਹ ਦੌਰਾਨ ਹਲਕੇ ਦੇ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ | ਲੋਕਾਂ ਦੇ ਘਰ, ਦੁਕਾਨਾਂ, ਖੇਤ ਆਦਿ ਸਭ ਦਰਿਆ ਆਪਣੇ ਨਾਲ ਵਹਾਅ ਕੇ ਲੈ ਗਿਆ ਸੀ ਅਤੇ ਕਈ ਲੋਕ ਘਰੋਂ ਬੇਘਰ ਹੋ ਗਏ ਸਨ | ਇਸ ਦੌਰਾਨ ਮੌਜੂਦਾ 'ਆਪ' ਸਰਕਾਰ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ, ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਸ ਲਈ ਲੋਕ 'ਆਪ' ਸਰਕਾਰ ਤੋਂ ਬਹੁਤ ਜ਼ਿਆਦਾ ਖ਼ਫ਼ਾ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ 'ਆਪ' ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਜ਼ਿਆਦਾ ਅੰਤਰ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਹੀ ਪੰਜਾਬ ਵਿਚ ਇਕ ਬਿਹਤਰ ਸਰਕਾਰ ਹੈ, ਜੋ ਲੋਕਾਂ ਦੀਆਂ ਮੁਸੀਬਤਾਂ ਵਿਚ ਲੋਕਾਂ ਨਾਲ ਖੜਦੀ ਹੈ ਅਤੇ ਪੰਜਾਬ ਦੀ ਗ਼ਰੀਬ ਜਨਤਾ ਦਾ
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਵਲੋਂ ਸਨਮਾਨ ਸਮਾਗਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।