01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਐਮ.ਏ. ਭੂਗੋਲ ਦੀ ਵਿਦਿਆਰਥਣ ਸ਼ਿਵਾਨੀ ਨੇ ਯੂਨੀਵਰਸਿਟੀ ਪੱਧਰ 'ਤੇ ਕੀਤਾ ਚੌਥਾ ਸਥਾਨ ਹਾਸਿਲ

ਅਜੀਤ ਡੈਸਕ 13-04-2026
ਨਰੋਟ ਜੈਮਲ ਸਿੰਘ, 12 ਅਪ੍ਰੈਲ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਮ.ਏ. ਭੂਗੋਲ ਪਹਿਲੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ: ਅਰਪਣਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸ਼ਿਵਾਨੀ ਨੇ 7.0 ਸੀ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚੋਂ ਚੌਥਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਪੂਜਾ ਅਤੇ ਮਾਨਸੀ ਨੇ 6.6 ਸੀ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚੋਂ ਛੇਵਾਂ ਜਦਕਿ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ, ਜੋ ਕਿ ਕਾਲਜ ਲਈ ਬੜੇ ਮਾਣ ਵਾਲੀ ਗੱਲ ਹੈ | ਪਿ੍ੰਸੀਪਲ ਨੇ ਕਾਲਜ ਦੇ ਵਧੀਆ ਅਨੁਸ਼ਾਸਨ ਅਤੇ ਵਿਦਿਆਰਥੀਆਂ ਨੂੰ ਸਟਾਫ਼ ਵਲੋਂ ਵਧੀਆ ਢੰਗ ਨਾਲ ਕਰਵਾਈ ਗਈ ਪੜ੍ਹਾਈ ਨਾਲ ਕਰਕੇ ਐਲਾਨੇ ਗਏ ਨਤੀਜਿਆਂ 'ਚ ਵਧੀਆ ਅੰਕ ਪ੍ਰਾਪਤ ਕਰਨ 'ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਇਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ਵਿਚ ਪੜ੍ਹਾਈ ਸਦਕਾ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਇਨ੍ਹਾਂ ਵਿਦਿਆਰਥਣਾਂ ਤੋਂ ਸਿੱਖਿਆ ਲੈ ਕੇ ਦੂਜੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਪਿੰਡ ਸ਼ਹੂਰਾ ਵਿਖੇ ਅੱਗ ਲੱਗਣ ਨਾਲ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ <br/> ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵਲੋਂ ਵਿਸਾਖੀ ਨੂੰ ਸਮਰਪਿਤ 'ਰੰਗਲਾ ਪੰਜਾਬੀ ਲੋਕ ਗਾਇਕੀ' ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।