15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐੱਸ.ਐੱਸ. ਬਾਜਵਾ ਸਕੂਲ ਦੀ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਸੀ.ਬੀ.ਐੱਸ.ਈ. ਵਲੋਂ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿਚ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਵਿਦਿਆਰਥੀਆਂ ਵਿਚੋਂ ਸੁਖਨੂਰਜੋਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਹਰਲੀਨ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਦੂਜਾ, ਮਨਮੀਤ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਤੀਜਾ, ਹਰਮਨਪ੍ਰੀਤ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਹਰਪ੍ਰੀਤ ਕੌਰ ਨੇ 75 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ | ਵਿਸ਼ੇ ਅਨੁਸਾਰ ਵਿਦਿਆਰਥੀਆਂ ਨੇ ਅੰਗਰੇਜ਼ੀ ਵਿਚ 95, ਪੰਜਾਬੀ ਵਿਚ 91, ਹਿੰਦੀ ਵਿਚ 89, ਸਮਾਜਿਕ ਵਿਗਿਆਨ ਵਿਚ 88 ਅਤੇ ਗਣਿਤ ਵਿਚ 88 ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ, ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ), ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਤੇ ਪਿ੍ੰਸੀਪਲ ਕੋਮਲ ਅਗਰਵਾਲ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਉਹ ਜੀਵਨ ਵਿਚ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ |

ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਵੀ.ਐਮ.ਐਸ. ਕਾਲਜ ਬਟਾਲਾ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।