15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

'ਆਪ' ਸਰਕਾਰ ਧਰਮ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ - ਯੋਗੇਸ਼ ਠਾਕੁਰ

ਅਜੀਤ ਡੈਸਕ 17-04-2026
ਪਠਾਨਕੋਟ, 16 ਅਪ੍ਰੈਲ (ਸੁਮਿਤ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬੁਲਾਰੇ ਯੋਗੇਸ਼ ਠਾਕੁਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਧਰਮ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਰਮ ਤੇ ਆਸਥਾ ਦਾ ਸਹਾਰਾ ਲੈ ਕੇ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ | ਯੋਗੇਸ਼ ਠਾਕੁਰ ਨੇ ਆਪਣੇ ਬਿਆਨ ਵਿਚ ਕਿਹਾ ਕਿ ਕਿਸੇ ਵੀ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰੇ ਤੇ ਨਿਰਪੱਖ ਤਰੀਕੇ ਨਾਲ ਕੰਮ ਕਰੇ ਪਰ ਮੌਜੂਦਾ ਸਰਕਾਰ ਰਾਜਨੀਤਕ ਲਾਭ ਲਈ ਧਾਰਮਿਕ ਮਸਲਿਆਂ ਦਾ ਇਸਤੇਮਾਲ ਕਰ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਤਰ੍ਹਾਂ ਦੀ ਰਾਜਨੀਤੀ ਨਾਲ ਸਮਾਜ ਵਿਚ ਵੰਡ ਤੇ ਅਸੰਤੋਸ਼ ਵੱਧ ਸਕਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਜਨਤਾ ਹੁਣ ਜਾਗਰੂਕ ਹੋ ਚੁੱਕੀ ਹੈ ਤੇ ਐਸੇ ਯਤਨਾਂ ਨੂੰ ਸਮਝਦੀ ਹੈ | ਭਾਜਪਾ ਬੁਲਾਰੇ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਰੁਜ਼ਗਾਰ ਤੇ ਕਾਨੂੰਨ-ਵਿਵਸਥਾ ਵਰਗੇ ਮਸਲਿਆਂ 'ਤੇ ਧਿਆਨ ਕੇਂਦਰਿਤ ਕਰੇ, ਬਜਾਏ ਇਸ ਦੇ ਕਿ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਰਾਜਨੀਤੀ ਕੀਤੀ ਜਾਵੇ |
ਪਿਛਲੀ ਖ਼ਬਰ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦਾ ਨਿੱਘਾ ਸਵਾਗਤ ਅਗਲੀ ਖ਼ਬਰ -ਮਾਮਲਾ ਪਠਾਨਕੋਟ ਦੇ ਮਲਿਕਪੁਰ ਵਿਖੇ ਲੜਕੇ ਨੂੰ ਥਾਰ ਗੱਡੀ ਨਾਲ ਕੁਚਲਣ ਦਾ-

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।