24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੈਂਟਰਲ ਕਾਲਜ ਘੁਮਾਣ ਦੀ ਜਮਾਤ ਬੀ.ਕਾਮ. ਦੇ ਨਤੀਜੇ ਸ਼ਾਨਦਾਰ ਰਹੇ <br/>

ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਕੀਤੇ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦੀ ਜਮਾਤ ਬੀ.ਕਾਮ. ਦੇ ਨਤੀਜੇ ਜਿਥੇ ਸੌ ਫੀਸਦੀ ਰਹੇ, ਉਥੇ ਕਾਲਜਨੇ ਜ਼ਿਲ੍ਹੇ ਵਿਚ ਵਧੀਆ ਪ੍ਰਦਰਸ਼ਨ ਕਰ ਕੇ ਕਾਮਰਸ ਵਿਸ਼ੇ ਵਿਚ ਮੋਹਰੀ ਕਾਲਜਾਂ ਵਿਚ ਆਪਣਾ ਨਿਵੇਕਲਾ ਸਥਾਨ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਨਵਜੋਤ ਕੌਰ ਪੰਨੂੰ ਨੇ ਦੱਸਿਆ ਕਿ ਕਾਲਜ ਦੇ ਕਾਮਰਸ ਵਿਭਾਗ ਦੇ ਨਤੀਜੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਹੇ | ਸਾਰੇ ਹੀ ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ | ਬੀ.ਕਾਮ. ਪੰਜਵੇਂ ਸਮੈਸਟਰ ਦੀ ਕੋਮਲਪ੍ਰੀਤ ਕੌਰ ਨੇ 82.9 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਕੋਮਲਪ੍ਰੀਤ ਕੌਰ ਨੇ 77.1 ਫ਼ੀਸਦੀ ਅਤੇ ਅਰਸ਼ਦੀਪ ਕੌਰ ਨੇ 72.9 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਹੀ ਵਿਦਿਆਰਥੀਆਂ ਦੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਨਵਜੋਤ ਕੌਰ ਪੰਨੂੰ ਦੀ ਯੋਗ ਅਗਵਾਈ ਦੇ ਸਿਰ ਬੱਝਦਾ ਹੈ | ਪਿ੍ੰ. ਨਵਜੋਤ ਕੌਰ ਪੰਨੂੰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਅਜਿਹੇ ਪ੍ਰੀਖਿਆ ਪ੍ਰਣਾਮਾਂ ਦੀ ਆਸ ਕੀਤੀ |

ਪਿਛਲੀ ਖ਼ਬਰ ਅਣਸੁਰੱਖਿਅਤ ਐਲਾਨੇ ਪੁਲ ਤੋਂ ਮਾਈਨਿੰਗ ਮਟੀਰੀਅਲ ਨਾਲ ਲੱਦੀਆਂ ਭਾਰੀ ਗੱਡੀਆਂ ਦਾ ਲਾਂਘਾ ਬੇਰੋਕ ਜਾਰੀ <br/> ਅਗਲੀ ਖ਼ਬਰ ਕਣਕ ਖਰੀਦ ਮਾਪਦੰਡਾਂ 'ਚ ਢਿੱਲ ਦੇ ਕੇ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਬਣੀ-ਕੁਲਦੀਪ ਸਿੰਘ ਕਾਹਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।