25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਸ਼ਵ ਵਿਰਾਸਤ ਦਿਵਸ ਮਨਾਇਆ <br/>

ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ, ਪਿ੍ੰਸੀਪਲ ਡਾ. ਐਨਸੀ ਦੀ ਯੋਗ ਰਹਿਨੁਮਾਈ ਹੇਠ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਦਿਨ ਬਾਰੇ ਜਾਣਕਾਰੀ ਦੇਣ ਲਈ ਇਕ ਵੀਡੀਓ ਦਿਖਾਈ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਾਸਤੀ ਸਮਾਰਕ ਹਜ਼ੀਰਾ ਪਾਰਕ ਦਾ ਦੌਰਾ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਗਤੀਵਿਧੀ ਵਿਚ ਭਾਗ ਲਿਆ ਤੇ ਆਪਣੇ ਵਿਰਸੇ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ |

ਪਿਛਲੀ ਖ਼ਬਰ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਗੁਰਦੁਆਰਾ ਗੁਰੂਆਣਾ ਵੈਰੋਨੰਗਲ ਸਾਹਿਬ ਨਤਮਸਤਕ ਹੋਏ <br/> ਅਗਲੀ ਖ਼ਬਰ ਮਰਹੂਮ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤਰੇ ਇੰਦਰਜੀਤ ਸਿੰਘ ਬੱਬੂ ਬਟਾਲਾ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।