26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੋਲਡਨ ਪਬਲਿਕ ਸਕੂਲ ਦੇਹੜ ਦੀ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-04-2026
ਕੋਟਲੀ ਸੂਰਤ ਮੱਲ੍ਹੀ, 18 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜੇ 'ਚ ਗੋਲਡਨ ਪਬਲਿਕ ਸਕੂਲ ਦੇਹੜ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਤੇ ਸਕੂਲ ਦੇ ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰ ਕੇ ਪਾਸ ਹੋਏ ਹਨ | ਇਸ ਸਬੰਧੀ ਪਿ੍ੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀ ਜਮਾਤ ਦੇ ਨਤੀਜੇ 'ਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਨੇ 523 ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ, ਪ੍ਰੀਤ ਨੇ 516 ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਬਲਦੀਨਾ ਨੇ 511 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂ ਕਿ ਹਰਨੂਰਦੀਪ ਕੌਰ ਨੇ 502 ਤੇ ਅਲਕਾ ਨੇ 502 ਅੰਕ ਪ੍ਰਾਪਤ ਕੀਤੇ ਹਨ ਤੇ ਸਕੂਲ ਦੇ ਸਾਰੇ ਬੱਚਿਆਂ ਨੇ ਪਹਿਲੇ ਸਥਾਨਾਂ 'ਤੇ ਰਹਿ ਕੇ ਪਾਸ ਹੋਏ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਸਤਿੰਦਰਜੀਤ ਸਿੰਘ, ਐੱਮ.ਡੀ. ਕੰਵਲਜੀਤ ਕੌਰ ਤੇ ਪਿ੍ੰਸੀਪਲ ਸੰਨੀ ਬਡਿਆਲ ਨੇ ਸਕੂਲ ਸਟਾਫ਼ ਨੇ ਅੱਵਲ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਰੋਜ਼ਡੇਲ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।