26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਦਿਲਬਾਗ ਸਿੰਘ ਗੰਡੇ ਕੇ ਦੇ ਗ੍ਰਹਿ ਵਿਖੇ ਮੀਟਿੰਗ <br/>

ਅਜੀਤ ਡੈਸਕ 19-04-2026
ਘੁਮਾਣ, 18 ਅਪ੍ਰੈਲ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਵਲੋਂ ਹਲਕੇ ਦੇ ਪਿੰਡਾਂ ਵਿਚ ਜਾ ਕੇ ਕਾਂਗਰਸੀ ਵਰਕਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਉਨ੍ਹਾਂ ਵਲੋਂ ਪਿੰਡ ਗੰਡੇ ਕੇ ਵਿਖੇ ਦਿਲਬਾਗ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਚਾਰ ਸਾਲਾਂ ਵਿਚ ਲੁੱਟਿਆ ਤੇ ਕੁੱਟਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਿੰਨੇ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਮੰਡੀਆਂ ਵਿਚ ਕਣਕ ਦੀ ਫਸਲ ਲੈ ਕੇ ਪਹੁੰਚੇ ਹਨ ਪਰ ਖਰੀਦ ਨਾ ਸ਼ੁਰੂ ਹੋਣ ਕਰ ਕੇ ਜਿੱਥੇ ਆੜ੍ਹਤੀ ਪ੍ਰੇਸ਼ਾਨ ਹਨ ਉੱਥੇ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਦਿਲਬਾਗ ਸਿੰਘ ਗੰਡੇਕੇ ਤੋਂ ਇਲਾਵਾ ਤਰੁਣਜੀਤ ਸਿੰਘ, ਸੂਬੇਦਾਰ ਦਲਜੀਤ ਸਿੰਘ, ਸਰਪੰਚ ਗੁਰਮੁਖ ਸਿੰਘ, ਪੀਏ ਰਾਜਦੇਵ ਸਿੰਘ ਚੌਧਰੀਵਾਲ, ਕਾਲਾ ਪ੍ਰਧਾਨ, ਨੰਬਰਦਾਰ ਸੁਖਜੀਤ ਸਿੰਘ ਹੈਰੀ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਹੀਰਾ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਤਿੰਦਰ ਕੌਰ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਨੇ ਪਿੰਡਾਂ 'ਚ ਕਾਂਗਰਸੀ ਵਰਕਰਾਂ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਮਹਿਮੇਚੱਕ ਵਿਖੇ ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।