27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

10ਵੀਂ ਦੇ ਨਤੀਜਿਆਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਭਰਵਾਂ ਸਵਾਗਤ <br/>

ਅਜੀਤ ਡੈਸਕ 19-04-2026
ਘੁਮਾਣ, 18 ਅਪ੍ਰੈਲ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਕਿਸੇ ਜਾਣ-ਪਹਿਚਾਣ ਦਾ ਮੁਹਤਾਜ ਨਹੀਂ ਰਿਹਾ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਸਕੂਲ ਦੇ ਵਿਦਿਆਰਥੀਆਂ ਨੇ ਜਿੱਥੇ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰੀਆਂ ਉੱਥੇ ਖੇਡਾਂ ਤੇ ਹੋਰ ਵੱਖ-ਵੱਖ ਖੇਤਰਾਂ ਵਿਚ ਵੱਡਾ ਨਾਮਣਾ ਖੱਟਿਆ ਹੈ | ਸਕੂਲ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ ਦੀ ਅਗਵਾਈ 'ਚ ਚੱਲ ਰਹੀ ਇਹ ਸੰਸਥਾ ਦਿਨੋਂ-ਦਿਨ ਹੋਰ ਵੀ ਅੱਗੇ ਵਧ ਰਹੀ ਹੈ | ਪਿ੍ੰਸੀਪਲ ਡਾਕਟਰ ਮਨਦੀਪ ਕੌਰ ਨੂੰ ਸੀ.ਬੀ.ਐੱਸ.ਈ. ਨੇ ਗੁਰਦਾਸਪੁਰ ਜ਼ਿਲ੍ਹੇ ਦਾ ਸਿਟੀ ਕੋਆਰਡੀਨੇਟਰ ਨਿਯੁਕਤ ਕਰ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਉਨ੍ਹਾਂ ਵਲੋਂ ਅਤੇ ਉਨ੍ਹਾਂ ਦੇ ਨਾਲ ਉਪ ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ | ਪਿਛਲੇ ਦਿਨੀਂ ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚੋਂ ਚੀਮਾ ਸਕੂਲ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ, ਜਿਸ ਦੀ ਖੁਸ਼ੀ ਵਿਚ ਸਮੁੱਚੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਮਿਠਾਈਆਂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਦੇ ਨਾਲ ਹੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਢੋਲ ਦੇ ਡਗੇ 'ਤੇ ਭੰਗੜਾ ਪਾ ਕੇ ਖੁਸ਼ੀ ਨੂੰ ਹੋਰ ਵੀ ਵਧਾਇਆ | ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਪਿ੍ੰਸੀਪਲ, ਉਪ ਪਿ੍ੰਸੀਪਲ ਤੇ ਸਕੂਲ ਦੇ ਸਮੁੱਚੇ ਸਟਾਫ਼ ਦੀ ਸਖਤ ਮਿਹਨਤ ਸਦਕਾ ਅੱਜ ਸਕੂਲ ਅਤੇ ਇਲਾਕੇ ਦਾ ਨਾਂਅ ਪੂਰੇ ਪੰਜਾਬ ਵਿਚ ਚਮਕਿਆ ਹੈ | ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੀ.ਬੀ.ਐੱਸ.ਈ. ਬੋਰਡ ਵਲੋਂ ਸਾਡੇ ਸਕੂਲ ਨੂੰ ਪ੍ਰੀਖਿਆ ਕੇਂਦਰ ਵਜੋਂ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਗੁਰਦਾਸਪੁਰ ਦੇ ਨਜ਼ਦੀਕ ਇਕ ਸਕੂਲ ਵਿਚ ਬਣਾਏ ਗਏ ਪ੍ਰੀਖਿਆ ਕੇਂਦਰ 'ਚ ਪੇਪਰ ਦੇ ਕੇ ਆਏ ਹਨ ਜਿਨ੍ਹਾਂ ਨੇ ਵਧੀਆ ਪ੍ਰਦਰਸ਼ਨ ਕਰ ਕੇ ਚੰਗੇ ਨੰਬਰ ਹਾਸਲ ਕੀਤੇ ਹਨ | ਇਸ ਮੌਕੇ ਸਰਦੂਲ ਸਿੰਘ ਚੀਮਾ ਨੇ ਵੀ ਬੱਚਿਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸ਼ਹੀਦ ਲਛਮਣ ਸਿੰਘ ਧਾਰੋਵਾਲੀ 'ਵਰਸਿਟੀ ਕਾਲਜ ਦੇ ਬੀ.ਐੱਸ.ਸੀ. (ਆਈ.ਟੀ.) ਦੇ ਵਿਦਿਆਰਥੀ ਮੈਰਿਟ 'ਚ <br/> ਅਗਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।