28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਿਜਲੀ ਸਪਲਾਈ ਬੰਦ ਰਹਿਣ ਕਾਰਨ ਆੜ੍ਹਤੀਆਂ ਦੇ ਮੰਡੀਆਂ ਦੇ ਕੰਮ ਹੋ ਰਹੇ ਪ੍ਰਭਾਵਿਤ-ਚਾਵਲਾ <br/>

ਅਜੀਤ ਡੈਸਕ 19-04-2026
ਗੁਰਦਾਸਪੁਰ, 18 ਅਪ੍ਰੈਲ (ਅਸ਼ੋਕ ਸ਼ਰਮਾ)- ਦਿਹਾਤੀ ਤੇ ਸ਼ਹਿਰੀ ਖੇਤਰ ਅੰਦਰ ਬਿਜਲੀ ਸਪਲਾਈ ਦਾ ਬੁਰਾ ਹਾਲ ਹੋਇਆ ਪਿਆ ਹੈ ਅਤੇ ਇਸ ਨਾਲ ਆੜ੍ਹਤੀਆਂ ਦੇ ਮੰਡੀਆਂ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ | ਇਸ ਸਬੰਧੀ ਦੀਨਾਨਗਰ ਹਲਕੇ ਦੇ ਇੰਚਾਰਜ ਤੇ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਕਮਲਜੀਤ ਚਾਵਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਬਿਜਲੀ ਸਪਲਾਈ ਦੀ ਘਟੀਆ ਕਾਰਗੁਜ਼ਾਰੀ ਨਾਲ ਹਰ ਵਰਗ ਪ੍ਰੇਸ਼ਾਨ ਹੈ ਅਤੇ ਨਹਿਰੀ ਪਾਣੀ ਵੀ ਨਾ ਆਉਣ ਕਾਰਨ ਲੀਚੀ ਤੇ ਹੋਰ ਫ਼ਸਲਾਂ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਮਗਜੇ ਮਾਰ ਰਹੀ ਹੈ ਕਿ ਬਿਜਲੀ ਦੇ ਵੱਡੇ ਪ੍ਰੋਜੈਕਟ ਸਾਡੇ ਕੋਲ ਹਨ ਤੇ ਕਿਸਾਨਾਂ ਤੇ ਜਨਤਾ ਨੰੂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਪਰ ਇਸ ਦੇ ਉਲਟ ਬਿਜਲੀ ਦੇ ਨਿਰੰਤਰ ਕੱਟਾਂ ਨਾਲ ਲੋਕ ਤੇ ਵਪਾਰੀਆਂ ਦਾ ਜੀਵਨ ਦੁੱਭਰ ਹੋਇਆ ਹੈ ਤੇ ਵਪਾਰ ਬੰਦ ਹੋਣ ਕਿਨਾਰੇ ਪਹੁੰਚ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਅੰਬ ਤੇ ਲੀਚੀ ਪਾਣੀ ਤੋਂ ਬਿਨਾਂ ਖਤਮ ਹੋ ਰਹੇ ਹਨ ਤੇ ਜਿਹੜੇ ਫਲ ਪਿਲਾ ਸੀ, ਉਹ ਪਾਣੀ ਤੋਂ ਬਿਨਾਂ ਝੜਨਾ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਜਨਤਾ ਤੇ ਕਿਸਾਨ ਸਰਕਾਰ ਨੰੂ ਕੋਸ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਨੰੂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਹਿਰਾਂ ਵਿਚ ਪਾਣੀ ਤੇ ਬਿਜਲੀ ਵਿਚ ਸੁਧਾਰ ਨਾ ਹੋਇਆ ਤਾਂ ਹਲਕੇ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦਿੱਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਪਟਿਆਲਾ ਦੀ ਹੋਵੇਗੀ |

ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਆੜ੍ਹਤੀਆਂ ਦੇ ਮੰਡੀਆਂ ਦੇ ਕੰਮ ਹੋ ਰਹੇ ਪ੍ਰਭਾਵਿਤ-ਚਾਵਲਾ <br/> ਅਗਲੀ ਖ਼ਬਰ ਦਾਣਾ ਮੰਡੀ ਭੱਟੀਆਂ ਵਿਖੇ ਖੁੱਲੇ੍ਹ ਅਸਮਾਨ ਹੇਠ ਪਈ ਕਣਕ, ਆੜ੍ਹਤੀ ਤੇ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਤੋਂ ਖ਼ਫ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।