28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 19-04-2026
ਬਟਾਲਾ, 18 ਅਪ੍ਰੈਲ (ਸਤਿੰਦਰ ਸਿੰਘ)- ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਸੱਭਿਆਚਾਰ ਗੀਤਾਂ ਨੂੰ ਸਮਰਪਿਤ ਗੀਤਾਂ 'ਤੇ ਕੋਰਿਓਗ੍ਰਾਫ਼ੀ ਪੇਸ਼ ਕੀਤੀ | ਵਿਦਿਆਰਥੀਆਂ ਵਲੋਂ ਇਸ ਪ੍ਰੋਗਰਾਮ ਬਹੁਤ ਉਤਸ਼ਾਹ ਨਾਲ ਭਾਗ ਲਿਆ ਗਿਆ | ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਵਿਦਿਆਰਥੀ ਨੂੰ ਵਿਸਾਖੀ ਦੇ ਤਿਉਹਾਰ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਦੱਸਿਆ | ਉਨ੍ਹਾਂ ਸਾਰੇ ਤਿਉਹਾਰਾਂ ਨੂੰ ਆਪਸੀ ਪਿਆਰ ਭਾਵਨਾ ਅਤੇ ਏਕਤਾ ਨਾਲ ਮਨਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ 'ਤੇ ਕੋਆਰਡੀਨੇਟਰ ਕੰਵਲਜੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਿਹਾੜੇ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ ਉਪਰਾਲਾ- ਬਲਵੀਰ ਸਿੰਘ/ਨਿਸ਼ਾਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।