28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ <br/>

ਅਜੀਤ ਡੈਸਕ 19-04-2026
ਗੁਰਦਾਸਪੁਰ, 18 ਅਪ੍ਰੈਲ (ਅਸ਼ੋਕ ਸ਼ਰਮਾ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਹੁਕਮ ਵਿਚ ਅੱਗੇ ਕਿਹਾ ਗਿਆ ਹੈ ਕਿ ਕਣਕ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਆਮ ਤੌਰ 'ਤੇ ਦੇਖਣ ਵਿਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ | ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ, ਇਸ ਦੀ ਕੁਆਲਿਟੀ ਗਿਰ ਜਾਂਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਇਸ ਦੀ ਖ਼ਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ ਤੇ ਜਿਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ | ਕਣਕ ਨਾ ਵਿਕਣ ਕਰਕੇ ਕਿਸਾਨਾਂ 'ਚ ਰੋਸ ਪੈਦਾ ਹੁੰਦਾ ਹੈ | ਇਸ ਲਈ ਇਸ ਦੀ ਰੋਕਥਾਮ ਕਰਨ ਦੀ ਜ਼ਰੂਰਤ ਹੈ | ਹੁਕਮ ਵਿਚ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਤੇ ਬਟਾਲਾ/ਸਮੂਹ ਉਪ ਮੰਡਲ ਮੈਜਿਸਟਰੇਟ/ਕਮਿਸ਼ਨਰ ਨਗਰ ਨਿਗਮ ਗੁਰਦਾਸਪੁਰ/ਸਮੂਹ ਕਾਰਜ ਸਾਧਕ ਅਫ਼ਸਰ, ਜ਼ਿਲ੍ਹਾ ਗੁਰਦਾਸਪੁਰ ਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਗੁਰਦਾਸਪੁਰ ਵਿਚ ਆਪਣੇ ਅਧਿਕਾਰਿਤ ਖੇਤਰਾਂ 'ਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਤੇ ਰੈਗੂਲਰ ਚੈਕਿੰਗ ਕਰਨੀ ਯਕੀਨੀ ਬਣਾਉਣਗੇ | ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਨਾਲ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੰੂ ਤੁਰੰਤ ਜ਼ਬਤ ਕੀਤਾ ਜਾਵੇ ਤੇ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਇਹ ਹੁਕਮ 05/04/2026 ਤੋਂ ਮਿਤੀ 10/06/2026 ਤੱਕ ਲਾਗੂ ਰਹੇਗਾ |

ਪਿਛਲੀ ਖ਼ਬਰ ਵੇਦ ਕੌਰ ਸਕੂਲ ਕਾਦੀਆਂ ਦੇ ਪ੍ਰਾਇਮਰੀ ਵਿੰਗ ਨੇ ਮਨਾਇਆ ਵਿਸਾਖੀ ਦਾ ਤਿਉਹਾਰ <br/> ਅਗਲੀ ਖ਼ਬਰ ਰਮਨ ਬਹਿਲ ਵਲੋਂ ਸਰਕਾਰੀ ਸਕੂਲ ਗੋਹਤ ਪੋਖਰ ਸਮੇਤ ਸਕੂਲਾਂ 'ਚ ਸਾਇੰਸ ਲੈਬਾਰਟਰੀਆਂ ਤੇ ਕਲਾਸ ਰੂਮਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।