30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ <br/>

ਅਜੀਤ ਡੈਸਕ 19-04-2026
ਪਠਾਨਕੋਟ, 18 ਅਪ੍ਰੈਲ (ਸੰਧੂ)- ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਣ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਪਿ੍ਤਪਾਲ ਸਿੰਘ, ਕੁਲਵਿੰਦਰ ਸਿੰਘ, ਚਰਨ ਸਿੰਘ, ਤਰਲੋਕ ਸਿੰਘ, ਜਸਵਿੰਦਰ ਸਿੰਘ, ਲਾਡੀ ਸਿੰਘ, ਹਰਜੀਤ ਸਿੰਘ, ਤਰਲੋਚਨ ਸਿੰਘ, ਰਤਨ ਕੌਰ, ਬਲਵਿੰਦਰ ਕੌਰ, ਭੁਪਿੰਦਰ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਹਰਵਿੰਦਰ ਕੌਰ, ਮਿਨੀ ਕੌਰ, ਇਕਬਾਲ ਕੌਰ, ਜਸਬੀਰ ਕੌਰ, ਕੁਲਵਿੰਦਰ ਕੌਰ, ਹਰਜੀਤ ਕੋਰ, ਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਐਮ.ਈ.ਐਸ. ਕੰਟਰੈਕਟਰ ਮਾਮੂਨ ਤੇ ਬਿਲਡਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਦੂਜਾ ਹਵਨ ਯੱਗ ਭੰਡਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।