25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਗੁਰਦਾਸਪੁਰ ਵਿਖੇ ਕੱਲ੍ਹ ਨੂੰ ਲੱਗੇਗਾ ਖੁੱਲ੍ਹਾ ਦਰਬਾਰ <br/>

ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 30 ਅਪ੍ਰੈਲ ਨੂੰ ਸਵੇਰੇ 10.30 ਵਜੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਲੋਕ ਅਦਾਲਤ/ਖੁੱਲ੍ਹਾ ਦਰਬਾਰ ਲਗਾਇਆ ਜਾਵੇਗਾ | ਜਿਸ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇਕ ਸਿੱਧਾ ਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ | ਇਸ ਦੌਰਾਨ ਲਗਾਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ | ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ | ਇਹ ਖੁੱਲ੍ਹਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਲਵਾਉਣ ਵੱਲ ਮਹੱਤਵਪੂਰਨ ਕਦਮ ਹੋਵੇਗਾ | ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਕਿ ਇਸ ਦਰਬਾਰ ਵਿਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਉਣ |

ਪਿਛਲੀ ਖ਼ਬਰ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਡ ਪਰਿਵਾਰ ਨਾਲ ਕੀਤਾ ਅਫਸੋਸ ਅਗਲੀ ਖ਼ਬਰ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਵਲੋਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।