25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਸਲੋਕ ਪਾਠ ਮੁਕਾਬਲੇ

ਅਜੀਤ ਡੈਸਕ 29-04-2026
ਧਾਰੀਵਾਲ, 28 ਅਪ੍ਰੈਲ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਇੰਟਰ ਹਾਊਸ ਸਲੋਕ ਪਾਠ ਮੁਕਾਬਲੇ ਕਰਵਾਏ ਗਏ, ਜਿਸ ਵਿਚ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਧੀਆ ਢੰਗ ਨਾਲ ਸਲੋਕ ਪੇਸ਼ ਕੀਤੇ | ਅਜੀਤ ਹਾਊਸ ਦੇ ਵਿਦਿਆਰਥੀਆਂ ਨੇ ਵੰਦਨਾ ਮੰਤਰ, ਜੁਝਾਰ ਹਾਊਸ ਨੇ ਮਹੱਲਾ 9, ਜੋਰਾਵਰ ਹਾਊਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਲੋਕ ਨਾਨਕ ਚਿੰਤਾ ਮਤਿ ਕਰਹੁ ਅਤੇ ਫਤਹਿ ਹਾਊਸ ਨੇ ਗਾਇਤਰੀ ਮੰਤਰ ਪੇਸ਼ ਕੀਤਾ | ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਨੇ ਦੱਸਿਆ ਕਿ ਇਨ੍ਹਾਂ ਸ਼ਲੋਕ ਪਾਠ ਮੁਕਾਬਲਿਆਂ ਵਿਚ ਸ਼ਾਮਲ ਹੋ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ | ਇਸ ਤਰ੍ਹਾਂ ਦੇ ਕਾਰਜ ਸਾਡੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਆਤਮਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਲੋਕ ਸਿਰਫ ਸ਼ਬਦ ਨਹੀਂ ਹੁੰਦੇ, ਇਹ ਸਾਨੂੰ ਜੀਵਨ ਦੇ ਸਹੀ ਮਾਰਗ ਤੇ ਚਲਣ ਦੀ ਪ੍ਰੇਰਣਾ ਦਿੰਦੇ ਹਨ |
ਪਿਛਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ 'ਚ ਸਰਬੱਤ ਦੇ ਭਲੇ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।