16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਥਾਣਾ ਘੁਮਾਣ ਦੀ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਤੇ 3 ਜ਼ਿੰਦਾ ਰੌਂਦ ਸਮੇਤ 2 ਕਾਬੂ

ਅਜੀਤ ਡੈਸਕ 30-04-2026
ਘੁਮਾਣ, 29 ਅਪ੍ਰੈਲ (ਬੰਮਰਾਹ)- ਥਾਣਾ ਘੁਮਾਣ ਦੀ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਅਤੇ 3 ਜਿੰਦਾ ਰਾਉਂਡ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦੇ ਨਾਲ ਹੀ ਇਨ੍ਹਾਂ ਕੋਲੋਂ 300 ਨਸ਼ੀਲੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਥਾਣਾ ਘੁਮਾਣ ਦੇ ਮੁਖੀ ਐੱਸ.ਐੱਚ.ਓ. ਹਰਜਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਆਈ.ਪੀ.ਐੱਸ. ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਤੇ ਨੱਥ ਪਾਉਣ ਲਈ ਮੁਹਿੰਮ ਵਿੱਡੀ ਗਈ ਹੈ ਜਿਸ ਤਹਿਤ ਪਿੰਡ ਮੰਡਿਆਲਾ ਤੋਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿਚ ਸੇਠੀ ਪੁੱਤਰ ਦਲਬੀਰ ਸਿੰਘ ਵਾਸੀ ਪੱਲਾ ਠਾਣਾ ਮਹਿਤਾ ਨੂੰ ਗਿ੍ਫ਼ਤਾਰ ਕਰਕੇ ਇਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਿਨਾਂ ਲੇਵਲ ਤੇ ਇਕ ਪਿਸਤੌਲ 32 ਬੋਰ ਸਮੇਤ 3 ਜਿੰਦਾ ਰੋਂਦ ਬਰਾਮਦ ਕੀਤਾ ਗਿਆ ਹੈ ਅਤੇ ਇਸ ਦੇ ਦੂਸਰੇ ਸਾਥੀ ਕੇਵਲ ਸਿੰਘ ਉਰਫ਼ ਟਿੱਲੂ ਉੱਤਰ ਭੱਲੀ ਵਾਸੀ ਮਡਿਆਲਾ ਪਾਸੋਂ 180 ਨਸ਼ੀਲੀਆਂ ਗੋਲੀਆਂ ਬਿਨਾਂ ਲੇਵਲ ਬਰਾਮਦ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤਾਂ ਜੋ ਰਿਮਾਂਡ ਹਾਸਲ ਕਰਕੇ ਇਨ੍ਹਾਂ ਕੋਲੋਂ ਹੋਰ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ | ਇਸ ਤੋਂ ਇਲਾਵਾ ਥਾਣਾ ਘੁਮਾਣ ਵਿਚ ਲੋੜੀਂਦਾ ਦੋਸ਼ੀ ਚੰਨਦੀਪ ਸਿੰਘ ਉਰਫ਼ ਚੰਨ ਪੁੱਤਰ ਬੂਟਾ ਸਿੰਘ ਬੋਹਜਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਤਨਾਮ ਸਿੰਘ ਰਿਆੜ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਮੀਤ ਸਕੱਤਰ ਨਿਯੁਕਤ ਅਗਲੀ ਖ਼ਬਰ ਰੱਬ ਆਸਰੇ ਚੱਲ ਰਹੀ ਹੈ ਡੇਰਾ ਬਾਬਾ ਨਾਨਕ ਦੀ ਆਈ.ਟੀ.ਆਈ. ਲੜਕੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।