16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪੰਜਾਬ ਪਾਵਰਕਾਮ ਵਿਰੁੱਧ ਰੋਸ ਧਰਨਾ ਅੱਜ

ਅਜੀਤ ਡੈਸਕ 30-04-2026
ਦੀਨਾਨਗਰ, 29 ਅਪ੍ਰੈਲ (ਸੋਢੀ/ਸ਼ਰਮਾ/ਘੁੰਮਣ)- ਸ਼੍ਰੋਮਣੀ ਅਕਾਲੀ ਦਲ ਦੀਨਾਨਗਰ ਸਰਕਲ ਵਲੋਂ ਸੂਬੇ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਰੋਸ ਵਜੋਂ ਬਿਜਲੀ ਵਿਭਾਗ ਦੇ ਵਿਰੋਧ 'ਚ ਪੰਜਾਬ ਪਾਵਰਕਾਮ ਦੀਨਾਨਗਰ ਸਬ-ਡਵੀਜ਼ਨ ਦੇ ਐਸ.ਡੀ.ਓ. ਦਫ਼ਤਰ ਸਾਹਮਣੇ 30 ਅਪ੍ਰੈਲ ਨੂੰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਸੂਬੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਿਜਲੀ ਦੇ ਕੱਟਾਂ ਕਾਰਨ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਉੱਥੇ ਹੀ ਲੋਕਾਂ ਦੇ ਰੁਜ਼ਗਾਰ ਵੀ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਗਾਉਣ ਲਈ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਚਿੱਤਰਕਾਰੀ ਮੁਕਾਬਲੇ 'ਚ ਵੁੱਡ ਸਟਾਕ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ <br/> ਅਗਲੀ ਖ਼ਬਰ ਲਹਿੰਦੇ ਪੰਜਾਬ ਦੀ ਅਸੈਂਬਲੀ ਵਲੋਂ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਨਿਰਧਾਰਤ ਕਰਨ ਵਾਲਾ ਕਾਨੂੰਨ ਕੀਤਾ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।