ਬਟਾਲਾ, 29 ਅਪ੍ਰੈਲ (ਸਤਿੰਦਰ ਸਿੰਘ)- ਬੀਤੇ ਦਿਨੀ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਚ ਚਿੱਤਰਕਾਰੀ (ਪੇਂਟਿੰਗ) ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬਟਾਲਾ ਸ਼ਹਿਰ ਦੇ 14 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪੇਂਟਿੰਗ ਮੁਕਾਬਲੇ ਵਿਚ ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਦੀ ਵਿਦਿਆਰਥਣ ਸਹਜਪ੍ਰੀਤ ਕੌਰ ਜਮਾਤ 9ਵੀਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਪੇਂਟਿੰਗ ਮੁਕਾਬਲੇ ਦਾ ਵਿਸ਼ਾ ਜਲ ਬਚਾਓ ਸੀ | ਪੇਂਟਿੰਗ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਵੁੱਡਸਟਾਕ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਹਜਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਡਾਕਟਰ ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾਕਟਰ ਸਤਿੰਦਰਜੀਤ ਨਿੱਜਰ, ਪਿ੍ੰਸੀਪਲ ਡਾਕਟਰ ਐਨਸੀ ਨੇ ਵਿਦਿਆਰਥੀਆਂ ਸਨਮਾਨ ਚਿੰਨ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਸ ਖੁਸ਼ੀ ਦੇ ਮੌਕੇ ਸਮੂਹ ਸਕੂਲ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |