ਬਟਾਲਾ, 29 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 30 ਅਪ੍ਰੈਲ ਦਿਨ ਨੂੰ ਸਵੇਰੇ 10.30 ਵਜੇ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ | ਇਸ ਲੋਕ ਅਦਾਲਤ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ | ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ | ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ | ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਲੋਕ ਅਦਾਲਤ 'ਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ |