16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪੰਪ ਅਪ੍ਰੇਟਰਾਂ ਵਲੋਂ ਵਿੱਤ ਮੰਤਰੀ ਦੇ ਹਲਕੇ ਵਿਖੇ ਧਰਨਾ ਭਲਕੇ

ਅਜੀਤ ਡੈਸਕ 30-04-2026
ਨੌਸ਼ਹਿਰਾ ਮੱਝਾ ਸਿੰਘ, 29 ਅਪ੍ਰੈਲ (ਰਵੀ ਭਗਤ)- ਜਲ ਸਪਲਾਈ ਸਕੀਮਾਂ ਵਿਚ ਸੇਵਾ ਨਿਭਾ ਰਹੇ ਪੰਪ ਅਪ੍ਰੇਟਰਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਤੇ ਸੂਬਾ ਸਰਕਾਰ ਵਿਰੁੱਧ ਭਲਕੇ 1 ਮਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਪਰਿਵਾਰਾਂ ਸਮੇਤ ਧਰਨਾ ਦੇਣਗੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪੰਪ ਅਪ੍ਰੇਟਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸਾਹਿਬ ਸਿੰਘ ਬਾਜੇਚੱਕ ਨੇ ਵਿਸ਼ਾਲ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਝੂਠੇ ਲਾਰਿਆਂ ਦੇ ਰੋਸ ਵਜੋਂ ਇਹ ਧਰਨਾ ਮੰਗਾਂ ਨਾ ਮੰਨੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਪੰਪ ਅਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬੇਅੰਤ ਸਿੰਘ ਵਲੋਂ ਅਨੇਕਾਂ ਸਬ-ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਜ਼ਾਰਾਂ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਦ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ 'ਚ ਸਰਕਾਰ ਨਾਕਾਮ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਲੰਬਿਤ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ 'ਤੇ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ | ਇਸ ਮੌਕੇ ਮੀਤ ਪ੍ਰਧਾਨ ਨਿਸ਼ਾਨ ਸਿੰਘ ਬਿਧੀਪੁਰ, ਹਰਜਿੰਦਰ ਸਿੰਘ ਮੂਲਿਆਂਵਾਲ, ਲਖਵਿੰਦਰ ਸਿੰਘ ਕਾਹਲਵਾਂ, ਨੀਰਜ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਤਰਸੇਮ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਪ ਅਪ੍ਰੇਟਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਐਕਸੀਅਨ ਬਟਾਲਾ ਦਾ ਘਿਰਾਓ <br/> ਅਗਲੀ ਖ਼ਬਰ ਉੱਘੇ ਲਿਖਾਰੀ ਅਤੇ ਲੈਕਚਰਾਰ ਲਵਦੀਪ ਸਿੰਘ ਦੀ ਮਾਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।