ਗੁਰਦਾਸਪੁਰ, 29 ਅਪ੍ਰੈਲ (ਪੰਕਜ ਸ਼ਰਮਾ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਓ.ਬੀ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਰਜਿੰਦਰ ਬਿੱਟਾ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਸੰਗਠਨ ਦੀ ਸਮਝ ਨੰੂ ਦੇਖਦੇ ਹੋਏ ਆਉਣ ਵਾਲੀਆਂ ਚੋਣਾਂ ਲਈ ਧਾਰੀਵਾਲ ਮੰਡਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਪਾਰਟੀ ਨੇ ਬਿੱਟਾ ਨੂੰ ਹਿਮਾਚਲ, ਹਰਿਆਣਾ, ਦਿੱਲੀ ਤੇ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤਾ ਹੈ, ਜੋ ਉਨ੍ਹਾਂ ਦੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਯੋਗਤਾ ਨੂੰ ਮਾਨਤਾ ਦਿੰਦੇ ਹਨ | ਆਪਣੀ ਨਿਯੁਕਤੀ 'ਤੇ ਬਿੱਟਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਜਿੱਥੇ ਵੀ ਡਿਊਟੀ ਲਗਾਈ ਹੈ ਉੱਥੇ ਉਨ੍ਹਾਂ ਨੇ ਮਿਹਨਤ ਨਾਲ ਕੰਮ ਕੀਤਾ | ਹੁਣ, ਪਾਰਟੀ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਦਿੱਤੀ ਹੈ, ਉਹ ਉਸ ਨੰੂ ਪੂਰੀ ਮਿਹਨਤ ਨਾਲ ਨਿਭਾਉਣਗੇ |