ਗੁਰਦਾਸਪੁਰ, 29 ਅਪ੍ਰੈਲ (ਚੱਕਰਾਜਾ)-ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਹਯਾਤ ਨਗਰ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਖ਼ਾਸ ਕਰਕੇ ਜੂਨੀਅਰ ਵਿੰਗ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਵੱਖ ਵੱਖ ਡਾਂਸ ਪੇਸ਼ ਕੀਤੇ, ਜਿਸ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ, ਐਮ.ਡੀ ਮਨਜਿੰਦਰ ਕੌਰ ਤੇ ਪਿ੍ੰਸੀਪਲ ਹਰਜਿੰਦਰ ਕੌਰ ਨੇ ਬੱਚਿਆਂ ਵਲੋਂ ਪੇਸ਼ ਕੀਤੇ ਡਾਂਸ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਡਾਂਸ ਸਾਨੰੂ ਏਕਤਾ ਦਾ ਸੰਦੇਸ਼ ਦਿੰਦਾ ਹੈ ਅਤੇ ਇਸ ਨਾਲ ਸਮਾਜ ਵਿਚ ਮੌਜੂਦਾ ਭੇਦਭਾਵ ਘੱਟ ਹੁੰਦਾ ਹੈ | ਉਨ੍ਹਾਂ ਕਿਹਾ ਕਿ ਡਾਂਸ ਸਿਰਫ਼ ਮਨੋਰੰਜਨ ਲਈ ਨਹੀਂ, ਸਗੋਂ ਇਹ ਮਾਨਸਿਕ ਵਿਕਾਸ ਲਈ ਵੀ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਸਮਾਗਮ ਬੱਚਿਆਂ ਵਿਚ ਆਤਮ ਵਿਸ਼ਵਾਸ ਵਧਾਉਂਦੇ ਹਨ | ਅੰਤ ਵਿਚ ਸਾਰੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਅਜਿਹੇ ਪ੍ਰੋਗਰਾਮਾਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ |