15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਿਡ-ਡੇਅ-ਮੀਲ ਵਰਕਰਜ਼ ਯੂਨੀਅਨ ਨੇ ਵਿਧਾਇਕ ਕਲਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ <br/>

ਅਜੀਤ ਡੈਸਕ 30-04-2026
ਬਟਾਲਾ, 29 ਅਪ੍ਰੈਲ (ਸਤਿੰਦਰ ਸਿੰਘ)- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੁਣੇ ਜਿਹੇ ਮਾਣਭੱਤੇ 'ਤੇ ਖਾਣਾ ਬਣਾਉਣ ਵਾਲੇ ਵਰਕਰਾਂ ਦੀ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਬਟਾਲਾ ਦੇ ਅਹੁਦੇਦਾਰਾਂ ਭੈਣ ਨੀਲਮ ਤੇ ਭੈਣ ਹਰਭਜਨ ਕੌਰ ਦੀ ਅਗਵਾਈ ਵਿੱਚ ਵਿਧਾਇਕ ਹਲਕਾ ਬਟਾਲਾ ਅਮਨਸ਼ੇਰ ਸਿੰਘ ਕਲਸੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮਾਣਭੱਤੇ ਵਿੱਚ ਵਾਧਾ ਕਰਨ ਲਈ ਮੰਗ ਪੱਤਰ ਭੇਜਿਆ ਗਿਆ | ਮੰਗ ਪੱਤਰ ਪ੍ਰਾਪਤ ਕਰਦਿਆਂ ਪੀ.ਏ. ਨੀਤੂ ਬਾਲਾ ਨੇ ਵਿਧਾਇਕ ਬਟਾਲਾ ਵੱਲੋਂ ਮੰਗ ਪੱਤਰ ਭੇਜਣ ਤੇ ਮਾਣਭੱਤੇ 'ਚ ਵਾਧੇ ਲਈ ਸਿਫਾਰਿਸ਼ ਕਰਨ ਦਾ ਭਰੋਸਾ ਦਿੱਤਾ | ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਰਮੇਸ਼ ਤਾਲੋਤਰਾ, ਗੁਰਪ੍ਰੀਤ ਸਿੰਘ ਰੰਗੀਲਪੁਰ, ਸੁਖਵਿੰਦਰ ਸਿੰਘ ਤੇ ਪਤਵਿੰਦਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੂੰ ਇਹਨਾਂ ਗਰੀਬ ਪਰਿਵਾਰ ਦੇ ਵਰਕਰਾਂ ਦੇ ਨਿਗੁਣੇ ਮਾਣਭੱਤੇ 'ਚ ਵਾਧਾ ਕਰਕੇ ਇਹਨਾਂ ਦੀ ਬਾਂਹ ਫੜਨੀ ਚਾਹੀਦੀ ਹੈ | ਇਹ ਵਰਗ ਮਾਣਭੱਤੇ ਵਿੱਚ ਵਾਧੇ ਦਾ ਹੱਕਦਾਰ ਹੈ ਕਿਉਂਕਿ ਇਹਨਾਂ ਮਿਡ ਡੇਅ ਮੀਲ ਵਰਕਰਾਂ ਦਾ ਕੰਮ ਤੇ ਜ਼ਿੰਮੇਵਾਰੀ ਬਹੁਤ ਵੱਡੀ ਹੈ | ਇਸ ਮੌਕੇ ਉਰਮਿਲਾ, ਰਾਜ ਰਾਣੀ, ਮਨਜੀਤ ਕੌਰ, ਪ੍ਰਵੀਨ, ਪੁਸ਼ਪਾ, ਗੀਤਾ, ਕਮਲਾ, ਗੁਰਮੀਤ ਕੌਰ, ਨਿਰਮਲ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ-18 ਵਿਖੇ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ <br/> ਅਗਲੀ ਖ਼ਬਰ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।