ਬਟਾਲਾ, 29 ਅਪ੍ਰੈਲ (ਸਤਿੰਦਰ ਸਿੰਘ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਦਿੱਲੀ 'ਚ ਕਾਂਗਰਸ ਦੇ ਕੌਮੀ ਚੇਅਰਮੈਨ (ਐੱਸ.ਸੀ. ਵਿੰਗ) ਸ਼੍ਰੀ ਰਾਜੇਂਦਰ ਗੌਤਮ ਦੇ ਜਨਮਦਿਨ ਮੌਕੇ ਵਧਾਈ ਦਿੱਤੀ | ਪ੍ਰੋਗਰਾਮ ਵਿਚ ਵੱਖ-ਵੱਖ ਰਾਜਨੀਤਿਕ ਤੇ ਸਮਾਜਿਕ ਖੇਤਰਾਂ ਨਾਲ ਸੰਬੰਧਿਤ ਅਹਿਮ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕਾਂਗਰਸ ਕਿਸਾਨ ਵਿੰਗ ਦੇ ਆਗੂ ਇੰਜੀ. ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਰਿਵਾਰ ਸਮੇਤ ਸ਼ਾਮਿਲ ਹੋਏ ਤੇ ਰਾਜੇਂਦਰ ਗੌਤਮ ਨੂੰ ਜਨਮ ਦਿਨ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਲਈ ਕਾਮਨਾ ਕੀਤੀ | ਇਸ ਪ੍ਰੋਗਰਾਮ ਦੌਰਾਨ ਇੰਜੀ. ਸ਼ਾਹਬਾਦ ਦੀ ਰਾਜ ਸਭਾ ਮੈਂਬਰ ਕਰਮਵੀਰ ਸਿੰਘ ਤੇ ਹੋਰ ਕਈ ਪ੍ਰਮੁੱਖ ਆਗੂਆਂ ਨਾਲ ਅਹਿਮ ਮੁਲਾਕਾਤ ਹੋਈ | ਇਸ ਦੌਰਾਨ ਦੇਸ਼ ਦੇ ਮੌਜੂਦਾ ਸਮਾਜਿਕ, ਰਾਜਨੀਤਿਕ ਤੇ ਕਿਸਾਨੀ ਮਸਲਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਆਪਸੀ ਸਾਂਝ ਤੇ ਏਕਤਾ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਸ਼ਾਹਬਾਦ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਿਰਫ਼ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਹੀ ਨਹੀਂ ਹੁੰਦੇ, ਸਗੋਂ ਇਹ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇਕ ਮੰਚ 'ਤੇ ਲਿਆ ਕੇ ਸਾਂਝੀ ਸੋਚ ਨੂੰ ਅੱਗੇ ਵਧਾਉਣ ਵਿਚ ਵੀ ਮਦਦਗਾਰ ਸਾਬਤ ਹੁੰਦੇ ਹਨ | ਜ਼ਿਕਰਯੋਗ ਹੈ ਕਿ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਥੋੜੇ ਹੀ ਸਮੇਂ ਵਿਚ ਆਪਣੇ ਮਿਲਾਪੜੇ ਸੁਭਾਅ ਅਤੇ ਮੈਂ ਰਾਜਨੀਤਿਕ ਗੁਣ ਹੋਣ ਕਾਰਨ ਕਾਂਗਰਸ ਪਾਰਟੀ ਉੱਚ ਕੋਟੀ ਦੇ ਆਗੂਆਂ ਨਾਲ ਬਹੁਤ ਨੇੜਤਾ ਬਣਾਈ ਗਈ ਹੈ ਜਿਸ ਕਰਕੇ ਹਲਕੇ ਵਿਚ ਉਨ੍ਹਾਂ ਦਾ ਗ੍ਰਾਫ਼ ਦਿਨੋਂ-ਦਿਨ ਵਧ ਰਿਹਾ ਹੈ | ਹਲਕੇ ਵਿਚ ਵੀ ਉਨ੍ਹਾਂ ਵਲੋਂ ਬਿਨਾਂ ਕਿਸੇ ਪਾਰਟੀਬਾਜ਼ੀ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਜਾਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ | ਲੋਕ ਵੀ ਉਨ੍ਹਾਂ ਦੇ ਸੁਭਾਅ ਆਤੇ ਮੇਲ-ਮਿਲਾਪ ਤੋਂ ਕਾਫ਼ੀ ਖੁਸ਼ ਹਨ |