15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

253 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ <br/>

ਅਜੀਤ ਡੈਸਕ 30-04-2026
ਦੀਨਾਨਗਰ, 29 ਅਪ੍ਰੈਲ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਵਲੋਂ ਵਿੱਢੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੀਨਾਨਗਰ ਪੁਲਿਸ ਨੇ ਪਤੀ ਪਤਨੀ ਨੂੰ ਭਾਰੀ ਮਾਤਰਾ 'ਚ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਅੰਮਿ੍ਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇੰਸਪੈਕਟਰ ਅਜੇ ਕੁਮਾਰ ਦੀ ਅਗਵਾਈ ਹੇਠ ਦੀਨਾਨਗਰ ਪੁਲਿਸ ਟੀਮ ਬੀਤੀ ਸ਼ਾਮ ਤਾਰਾਗੜ੍ਹ ਮੋੜ ਤੋਂ ਝੱਖੜ ਪਿੰਡੀ ਤੇ ਅਵਾਂਖਾ ਆਦਿ ਇਲਾਕਿਆਂ ਅੰਦਰ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਸਕੂਟਰੀ ਸਵਾਰ ਦੋ ਲੋਕਾਂ, ਜਿਨ੍ਹਾਂ ਵਿਚੋਂ ਇਕ ਔਰਤ ਸੀ, ਨੇ ਪੁਲਿਸ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ | ਜਦੋਂ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਸਕੂਟਰੀ ਦੇ ਪਿੱਛੇ ਬੈਠੀ ਔਰਤ ਦੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ 'ਚੋਂ 253 ਗ੍ਰਾਮ ਹੈਰੋਇਨ ਤੇ 3500 ਰੁਪਏ ਡਰੱਗ ਮਨੀ ਬਰਾਮਦ ਹੋਈ | ਦੋਵਾਂ ਮੁਲਜ਼ਮਾਂ ਦੀ ਪਹਿਚਾਣ ਪਤੀ ਪਤਨੀ ਦੇ ਰੂਪ 'ਚ ਜੋਧ ਰਾਜ ਪੁੱਤਰ ਜਨਕ ਰਾਜ ਅਤੇ ਵੰਦਨਾ ਪਤਨੀ ਜੋਧ ਰਾਜ ਵਾਸੀ ਇੰਦਰਾ ਕਾਲੋਨੀ ਨੇੜੇ ਡੀ.ਏ.ਵੀ. ਸਕੂਲ ਦੀਨਾਨਗਰ ਦੇ ਰੂਪ ਵਜੋਂ ਹੋਈ ਹੈ | ਐੱਸ.ਐੱਚ.ਓ. ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਖ਼ਿਲਾਫ਼ ਸਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪਤੀ ਪਤਨੀ ਹੈਰੋਇਨ ਦਾ ਸੇਵਨ ਕਰਨ ਦੇ ਵੀ ਆਦੀ ਹਨ ਤੇ ਇਨ੍ਹਾਂ ਉੱਪਰ ਪਹਿਲਾਂ ਵੀ ਪੌਣਾ ਦਰਜਨ ਦੇ ਕਰੀਬ ਮਾਮਲੇ ਦਰਜ ਹਨ |

ਪਿਛਲੀ ਖ਼ਬਰ ਪਿੰਡ ਪੰਧੇਰ ਵਿਖੇ ਬਿਜਲੀ ਵੋਲਟੇਜ ਘੱਟ ਆਉਣ ਨਾਲ ਨਿੱਤ ਬਿਜਲੀ ਉਪਕਰਨਾਂ ਦਾ ਹੋ ਰਿਹਾ ਨੁਕਸਾਨ ਅਗਲੀ ਖ਼ਬਰ 253 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।