ਅਲੀਵਾਲ, 29 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਸੀੜ੍ਹਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ ਵਲੋਂ ਮਾਨ ਸਰਕਾਰ ਦੇ 4 ਸਾਲਾਂ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਜਨਤਾ ਅੱਗੇ ਰੱਖਿਆ ਤੇ ਵਿਕਾਸ ਕਾਰਜਾਂ ਬਾਰੇ ਜਨਤਾ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ 'ਆਪ' ਨੇ ਤੇ ਜਨਤਾ ਦੇ ਹਰ ਵਰਗ ਦਾ ਜੀਵਨ ਬਿਹਤਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ | ਉਪਰੰਤ ਸਰਪੰਚ ਦਵਿੰਦਰ ਕੌਰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਨੇ ਵੀ 'ਆਪ' ਦੇ 4 ਸਾਲਾਂ ਦੇ ਕਾਰਜਕਾਲ 'ਤੇ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਦੌਰਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਵੀ ਗਈਆਂ | ਇਸ ਮੌਕੇ ਮੈਂਬਰ ਬਲਜਿੰਦਰ ਸਿੰਘ, ਮੈਂਬਰ ਕੁਲਵਿੰਦਰ ਕੌਰ, ਮੈਂਬਰ ਗੁਰਲਾਲ ਸਿੰਘ, ਮੈਂਬਰ ਗੁਪਾਲ ਸਿੰਘ, ਗੱਜਣ ਸਿੰਘ, ਬਲਦੇਵ ਸਿੰਘ, ਪਰਮਜੀਤ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਨੀਤੂ, ਮਨਪ੍ਰੀਤ ਆਦਿ ਹਾਜ਼ਰ ਸਨ |