15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

2 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 30-04-2026
ਨੌਸ਼ਹਿਰਾ ਮੱਝਾ ਸਿੰਘ, 29 ਅਪ੍ਰੈਲ (ਰਵੀ ਭਗਤ)- ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ਘਨਸ਼ਾਮ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਨੌਸ਼ਹਿਰਾ ਮੱਝਾ ਸਿੰਘ ਤੋਂ ਪਿੰਡ ਕਲੇਰ ਕਲਾਂ ਤੋਂ ਮੂਲਿਆਂਵਾਲ ਵੱਲ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਇਕ ਸ਼ੱਕੀ ਵਿਅਕਤੀ ਪਿੰਡ ਮੂਲਿਆਂਵਾਲ ਦੇ ਸ਼ਮਸ਼ਾਨ ਘਾਟ ਦੀ ਸ਼ੈੱਡ ਵਿਖੇ ਦਿਖਾਈ ਦਿੱਤਾ ਜਿਸ ਦੀ ਤਲਾਸ਼ੀ ਦੌਰਾਨ ਮੋਮੀ ਲਿਫਾਫੇ 'ਚੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਚੌਂਕੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਬਚਿੱਤਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੂਲਿਆਂਵਾਲ ਖ਼ਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਗਰ ਪੰਚਾਇਤ ਦੇਵੀਗੜ੍ਹ ਨੂੰ ਭੰਗ ਕਰਵਾਉਣ ਲਈ ਕਾਂਗਰਸ ਚੁੱਕੇਗੀ ਵੱਡਾ ਕਦਮ- ਗੌਰਵ ਸੰਧੂ ਅਗਲੀ ਖ਼ਬਰ ਗੁਰਪ੍ਰੀਤ ਕੌਰ ਪੰਨੂੰ ਨੇ ਮਾਨ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਜਨਤਾ ਅੱਗੇ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।