10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ

ਅਜੀਤ ਡੈਸਕ 01-05-2026
ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਲੋਂ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ | ਇਸੇ ਤਹਿਤ ਹੀ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕਰ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ | ਇਸ ਮੌਕੇ ਉਨ੍ਹਾਂ ਪਿੰਡ ਭਾਮੜੀ ਵਿਖੇ ਮਿੱਤ ਸਿੰਘ, ਅਮਰਜੀਤ ਸਿੰਘ, ਹਰਦਿੱਤ ਸਿੰਘ ਤੇ ਮੱਸਾ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਸ਼ਾਹਬਾਦ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਆਈ, ਉਸ ਵੇਲੇ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਮਿਲੀਆਂ ਪਰ ਜਦੋਂ ਦੀ ਆਪ ਸਰਕਾਰ ਆਈ ਹੈ, ਕਾਂਗਰਸ ਵਲੋਂ ਦਿੱਤੀਆਂ ਸਾਰੀਆਂ ਸਹੂਲਤਾਂ ਖੋਹ ਲਈਆਂ ਗਈਆਂ ਹਨ | ਇਥੋਂ ਤੱਕ ਕਿ ਸਰਕਾਰੀ ਦਫ਼ਤਰਾਂ ਵਿਚ ਪੈਸੇ ਤੋਂ ਬਿਨਾਂ ਕਿਸੇ ਦਾ ਵੀ ਕੰਮ ਨਹੀਂ ਹੋ ਰਿਹਾ | ਗਰੀਬ ਬੰਦਾ ਦਿਨੋਂ-ਦਿਨ ਸਰਕਾਰ ਦੀ ਮਾਰ ਤੇ ਮਹਿੰਗਾਈ ਕਾਰਨ ਗਰੀਬ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿਚ ਨਹੀਂ ਆਉਂਦੀ, ਪੰਜਾਬ ਦੇ ਲੋਕ ਆਪਣੇ-ਆਪ ਨੂੰ ਖੁਸ਼ਹਾਲ ਮਹਿਸੂਸ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਮੁੜ ਤੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ | ਇਸ ਮੌਕੇ ਭਾਮੜੀ ਦੇ ਪਰਿਵਾਰਾਂ ਵਲੋਂ ਸ਼ਾਹਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਭੇਜ ਸਿੰਘ, ਜੋਬਨ, ਪਰਮਬੀਰ ਸਿੰਘ ਰਾਜਾ, ਮੇਵਾ ਸਿੰਘ, ਸੰਯੋਗ ਸਿੰਘ, ਬਲਵੰਤ ਸਿੰਘ, ਗੁਰਦੇਵ ਸਿੰਘ, ਅਰਵਿੰਦਰ ਸਿੰਘ, ਸੋਨੂ ਖਹਿਰਾ, ਸੁਭਪ੍ਰੀਤ
ਪਿਛਲੀ ਖ਼ਬਰ ਪਿੰਡ ਧਾਲੀਵਾਲ ਵਿਖੇ ਚੱਲ ਰਹੇ ਹਨ ਵਿਕਾਸ ਕਾਰਜ : ਸਰਪੰਚ ਗੁਰਨਾਮ ਸਿੰਘ <br/> ਅਗਲੀ ਖ਼ਬਰ ਨਾਗਰਿਕ ਜਨ ਗਣਨਾ ਤਹਿਤ 14 ਮਈ ਤੱਕ ਕੀਤੀ ਜਾ ਸਕੇਗੀ ਸਵੈ ਗਣਨਾ-ਪੁਨੀਤ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।