10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਗੁਰਦਾਸਪੁਰ ਵਿਖੇ ਲੋਕ ਅਦਾਲਤ

ਅਜੀਤ ਡੈਸਕ 01-05-2026
ਗੁਰਦਾਸਪੁਰ, 30 ਅਪ੍ਰੈਲ (ਚੱਕਰਾਜਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਗੁਰਦਾਸਪੁਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਮੌਕੇ 'ਤੇ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ | ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋਂ ਪਹਿਲਾਂ ਤੋਂ ਕਾਰਵਾਈ ਅਧੀਨ 20 ਕੇਸਾਂ ਦੀ ਸੁਣਵਾਈ ਕੀਤੀ ਤੇ 28 ਹੋਰ ਪ੍ਰਾਪਤ ਕੇਸ ਵੀ ਸੁਣੇ ਗਏ | ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ੍ਹ ਅੰਦਰ ਜਾ ਕੇ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵਲੋਂ ਜ਼ਿਲਿ੍ਹਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਸੁਣਿਆ ਜਾਂਦੀਆਂ ਹਨ | ਉਨਾਂ ਕਿਹਾ ਕਿ ਲਿਵ ਇਨ ਰਿਲੇਸ਼ਨਸ਼ਿਪ ਸੁਸਾਇਟੀ ਲਈ ਬਹੁਤ ਮਾੜਾ ਹੈ, ਜਿਸ ਨੰੂ ਰੋਕਿਆ ਜਾਣਾ ਅਤਿ ਜ਼ਰੂਰੀ ਹੈ | ਉਨਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਵੀ ਪਰਿਵਾਰ ਤਬਾਹ ਹੋ ਰਹੇ ਹਨ ਤੇ ਸਾਡੇ ਸਮਾਜ ਨੂੰ ਸਿਉਂਕ ਵਾਂਗ ਖਾ ਰਹੇ ਹਨ | ਚੇਅਰਪਰਸਨ ਨੇ 50 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ 'ਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸੰਬੰਧਾਂ, ਲਿਵ ਇਨ ਰਿਲੇਸ਼ਨ, ਪਰਿਵਾਰਿਕ ਝਗੜੇ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਿਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ 'ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ | ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ | ਇਸ ਮੌਕੇ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਵੁਮੈਨ ਐਂਡ ਚਾਈਲਡ ਕਮਿਸ਼ਨ ਗੁਲਬਹਾਰ ਸਿੰਘ ਤੂੜ, ਵਧੀਕ ਡਿਪਟੀ ਕਮਿਸ਼ਨਰ (ਵਿ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਜ਼ਿਲ੍ਹਾ ਪ੍ਰੋਗਰਾਮ ਅਫਸਰ ਜਸਮੀਤ ਕੌਰ, ਡੀ.ਐੱਸ.ਪੀ. ਪਲਵਿੰਦਰ ਕੌਰ ਗੁਰਦਾਸਪੁਰ, ਡੀ.ਐੱਸ.ਪੀ. ਮਨੋਜ ਕੁਮਾਰ ਬਟਾਲਾ, ਡੀ.ਐੱਸ.ਪੀ. ਰਾਜ ਕੁਮਾਰ ਪਠਾਨਕੋਟ, ਵਰਿੰਦਰ ਸਿੰਘ ਸੀ.ਡੀ.ਪੀ.ਓ., ਸਖੀ ਵਨ ਸਟਾਪ ਸੈਂਟਰ ਇੰਚਾਰਜ ਅਨੂ ਗਿੱਲ, ਚਾਈਲਡ ਪੋ੍ਰਟੈਕਸ਼ਨ ਅਫਸਰ ਸੁਨੀਲ ਜੋਸ਼ੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅਕਾਲੀ ਆਗੂਆਂ ਵਲੋਂ ਦੀਨਾਨਗਰ ਸਬ-ਡਵੀਜ਼ਨ ਦੇ ਦਫ਼ਤਰ ਵਿਖੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।