ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਅਤੇ ਮਰਚੈਂਡਾਈਜ਼ਿੰਗ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਰਜਕਾਰੀ ਪਿ੍ੰਸੀਪਲ ਡਾ. ਮੀਨਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਪਿ੍ਯਾਂਸ਼ੂ ਚੌਹਾਨ, ਸਤਿੰਦਰਜੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ 9.40 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ, ਜਦਕਿ ਸੁਖਵਿੰਦਰ ਕੌਰ ਨੇ 9.30 ਐਸ.ਜੀ.ਪੀ.ਏ. ਅੰਕ ਤੇ ਮਨਪ੍ਰੀਤ ਕੌਰ ਨੇ 9.00 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿਚ ਕ੍ਰਮਵਾਰ ਤੇਵਾਂ ਤੇ ਬਾਰ੍ਹਵਾਂ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਸ਼੍ਰੀਮਤੀ ਹਰਪ੍ਰੀਤ ਅਨੇਜਾ (ਮੁਖੀ, ਪੀ.ਜੀ. ਫੈਸ਼ਨ ਡਿਜ਼ਾਈਨਿੰਗ ਵਿਭਾਗ), ਹੋਰ ਫੈਕਲਟੀ ਮੈਂਬਰਾਂ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |