10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੇਂਟ ਕਬੀਰ ਪਬਲਿਕ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ <br/>

ਅਜੀਤ ਡੈਸਕ 01-05-2026
ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਮਿਹਨਤ ਕਰ ਕੇ ਰੋਜ਼ੀ-ਰੋਟੀ ਕਮਾਉਣ ਵਾਲੇ ਇਨਸਾਨ ਦੇਸ਼ ਦੀ ਤਰੱਕੀ ਵਾਸਤੇ ਇਕ ਅਹਿਮ ਭੂਮਿਕਾ ਨਿਭਾਉਂਦੇ ਹਨ | ਇਨ੍ਹਾਂ ਦੀ ਸਖ਼ਤ ਘਾਲਣਾ ਨੂੰ ਮੱਦੇਨਜ਼ਰ ਰੱਖਦਿਆਂ ਸੇਂਟ ਕਬੀਰ ਪਬਲਿਕ ਸਕੂਲ ਵਿਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਪਿ੍ੰਸੀਪਲ ਐਸ.ਬੀ. ਨਾਯਰ ਦੀ ਸਰਪ੍ਰਸਤੀ ਅਧੀਨ ਸਮਾਗਮ ਕੀਤਾ ਗਿਆ ਜਿਸ ਦੀ ਸ਼ੁਰੂਆਤ ਸੱਤਵੀਂ ਜਮਾਤ ਦੀ ਵਿਦਿਆਰਥੀਆਂ ਰਸ਼ਮੀਤ ਕੌਰ, ਗੁਰਅੰਮਿ੍ਤ ਸਿੰਘ ਤੇ ਅਭਿਜੋਤ ਸਿੰਘ ਦੁਆਰਾ ਇਸ ਦਿਨ ਦੀ ਮਹੱਤਤਾ ਭਰੇ ਵਿਚਾਰ ਸਾਂਝੇ ਕਰਦਿਆਂ ਕੀਤੀ ਗਈ | ਉਪਰੰਤ ਵਿਦਿਆਰਥੀ ਹਰਸਿਮਰਤ ਕੌਰ ਤੇ ਪਰਨੀਤ ਕੌਰ ਦੁਆਰਾ ਲੜੀਵਾਰ ਸਮਾਗਮ ਨੂੰ ਅੱਗੇ ਤੋਰਿਆ ਗਿਆ | ਸ਼ੁਰੂਆਤੀ ਦੌਰ ਵਿਚ ਇੰਟਰ ਹਾਊਸ ਕੋਰਿਓਗ੍ਰਾਫੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਚਾਰ ਹਾਊਸ ਰੂਬੀ, ਸਫਾਇਰ, ਐਮਰਲਡ ਤੇ ਐਂਬਰ ਹਾਊਸ ਦੇ ਛੇਂਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਮਾਜ ਦੇ ਪ੍ਰਮੁੱਖ ਸੇਵਕਾਂ ਅਧਿਆਪਕਾਂ, ਡਾਕਟਰਾਂ, ਕਿਸਾਨਾਂ, ਪੁਲਿਸ ਕਰਮੀਆਂ, ਦਰਜ਼ੀਆਂ ਅਤੇ ਫ਼ੌਜੀ ਜਵਾਨਾਂ ਦੇ ਜ਼ਿੰਦਗੀ ਦੇ ਸੰਘਰਸ਼ ਨੂੰ ਬਾਖ਼ੂਬੀ ਬਿਆਨ ਕੀਤਾ | ਇਸ ਦੇ ਨਾਲ ਹੀ ਐਲ.ਕੇ.ਜੀ. ਤੇ ਯੂ.ਕੇ.ਜੀ. ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੁਆਰਾ ਮਜ਼ਦੂਰਾਂ ਦੀ ਹੌਂਸਲਾ ਅਫਜ਼ਾਈ ਤੇ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੋਇਆ ਡਾਂਸ ਐਕਟ ਪੇਸ਼ ਕੀਤਾ | ਵਿਦਿਆਰਥੀਆਂ ਦੁਆਰਾ ਇਸ ਦਿਨ ਦੀ ਗਹਿਰਾਈ ਨੂੰ ਮੁੱਖ ਰੱਖਦਿਆਂ ਸੁੰਦਰ ਕਾਰਡ ਤੇ ਚਿੱਤਰਕਾਰੀਆਂ ਕੀਤੀਆਂ ਗਈਆਂ | ਇਸ ਤੋਂ ਬਾਅਦ ਸਕੂਲ ਦੇ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੇ ਫੈਂਸੀ ਡਰੈੱਸ ਮੁਕਾਬਲੇ ਰਾਹੀਂ ਸਮਾਜ ਦੀ ਸੇਵਾ ਕਰ ਰਹੇ ਵੱਖ-ਵੱਖ ਸੇਵਾਦਾਰਾਂ ਦੀਆਂ ਪੁਸ਼ਾਕਾਂ ਪਹਿਨ ਕੇ ਲੋਕਾਂ ਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਅਹਿਮ ਹਿੱਸਿਆਂ ਤੇ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ | ਅੰਤ ਵਿਚ ਪਿ੍ੰਸੀਪਲ ਤੇ ਮੈਨੇਜਮੈਂਟ ਮੈਂਬਰਾਂ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਵਲੋਂ ਸਕੂਲ ਦੇ ਸਾਰੇ ਹੀ ਦਰਜਾ ਚਾਰ ਕਰਮਚਾਰੀਆਂ ਨੂੰ ਤੋਹਫ਼ੇ ਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਪਿ੍ੰਸੀਪਲ ਨੇ ਸਾਰਿਆਂ ਨੂੰ ਮਜ਼ਦੂਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੋਆਰਡੀਨੇਟਰ ਵਿਸ਼ਾਲ ਸਿੰਘ, ਟੇਨ ਸਿੰਘ, ਜਸਵਿੰਦਰ ਕੌਰ, ਰਵਿੰਦਰ ਕੌਰ ਸਮੇਤ ਸਮੁੱਚੇ ਸਟਾਫ਼ ਮੈਂਬਰ ਤੇ ਵਿਦਿਆਰਥੀ ਸ਼ਾਮਿਲ ਸਨ |

ਪਿਛਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਬਿਜਲੀ ਘਰ ਘੁਮਾਣ ਵਿਖੇ ਰੋਸ ਧਰਨਾ ਅਗਲੀ ਖ਼ਬਰ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।