10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਇਤਿਹਾਸਕ ਬਾਰਾਂਦਰੀ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਜ਼ਿਲ੍ਹਾ ਪ੍ਰਧਾਨ ਪੱਡਾ

ਅਜੀਤ ਡੈਸਕ 01-05-2026
ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਸਿੱਖ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਿਤ ਇਤਿਹਾਸਕ ਬਾਰਾਂਦਰੀ ਦੀਨਾਨਗਰ ਵਿਖੇ ਹੈ, ਜਿੱਥੇ ਗਰਮੀਆਂ ਦੇ ਦਿਨਾਂ ਵਿਚ ਮਹਾਰਾਜਾ ਰਣਜੀਤ ਸਿੰਘ ਆਰਾਮ ਕਰਨ ਤੇ ਸ਼ਿਕਾਰ ਖੇਡਣ ਲਈ ਆਉਂਦੇ ਸਨ, ਜਿਸ ਕਰ ਕੇ ਇਸ ਨੂੰ 'ਸਮਰ ਪੈਲੇਸ' ਵਜੋਂ ਜਾਣਿਆਂ ਜਾਂਦਾ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਇਸ ਇਤਿਹਾਸਕ ਸਥਾਨ ਦੀ ਭੰਨ ਤੋੜ ਕੀਤੀ ਗਈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਲਬਾਗ ਸਿੰਘ ਪੱਡਾ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2010 ਸੰਨ ਵਿਚ ਇਸ ਇਤਿਹਾਸਿਕ ਸਥਾਨ ਨੂੰ ਸੁਰੱਖਿਅਤ ਸਮਾਰਕ ਵਜੋਂ ਮਾਨਤਾ ਦਿੱਤੀ ਗਈ ਹੈ, ਜਿਸ ਦੀ ਸਾਂਭ-ਸੰਭਾਲ ਪੰਜਾਬ ਸਰਕਾਰ ਵਲੋਂ ਕੀਤੀ ਜਾਣੀ ਬਣਦੀ ਹੈ ਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ | ਇਹ ਪੰਜਾਬ ਦੇ ਸਿੱਖ ਇਤਿਹਾਸ ਦਾ ਇਕ ਮਹੱਤਵਪੂਰਨ ਹਿੱਸਾ ਹੈ, ਜਿਸ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ | ਦਿਲਬਾਗ ਸਿੰਘ ਪੱਡਾ ਨੇ ਦੀਨਾਨਗਰ ਦੇ ਐੱਸ.ਡੀ.ਐੱਮ. ਵਲੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਨਾਜ਼ੁਕ ਮਾਮਲੇ ਦੀ ਨਿਰਪੱਖ ਜਾਂਚ ਪੜਤਾਲ ਕਰ ਕੇ ਦੋਸ਼ੀਆਂ ਨੂੰ ਉਚਿਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਸਮੂਹ ਧਾਰਮਿਕ, ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਿੱਖ ਰਾਜ ਦੀ ਇਸ ਇਤਿਹਾਸਕ ਨਿਸ਼ਾਨੀ ਨੂੰ ਕਾਇਮ ਰੱਖਣ ਲਈ ਆਵਾਜ਼ ਉਠਾਉਣ ਦੀ ਅਪੀਲ ਕੀਤੀ | ਇਸ ਮੌਕੇ ਅਧਿਆਪਕ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜੋਗਾ ਸਿੰਘ, ਹਰਮਨਜੋਤ ਸਿੰਘ ਬੱਲ, ਜਸਵਿੰਦਰ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਸਤਬੀਰ ਸਿੰਘ, ਕੇਵਲ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ |

30ਬੀਟੀਐਲ13
ਪਿਛਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਬਿਜਲੀ ਘਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਗੁਰਦਾਸਪੁਰ ਡਿਸਟਿ੍ਕਟ ਫੈਂਸਿੰਗ ਐਸੋਸੀਏਸ਼ਨ ਵਲੋਂ ਅੰਡਰ-17 ਜ਼ਿਲ੍ਹਾ ਪੱਧਰੀ ਫੈਂਸਿੰਗ ਮੁਕਾਬਲੇ ਸਫ਼ਲਤਾ ਪੂਰਵਕ ਸਮਾਪਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।