ਫ਼ਤਹਿਗੜ੍ਹ ਚੂੜੀਆਂ, 30 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਵਿਚ ਬਿਜਲੀ ਘਰ ਅਲੀਵਾਲ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਵੱਖ-ਵੱਖ ਬੁਲਾਰਿਆਂ ਸਮੇਤ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਅਸਮਰੱਥ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਸਮੇਤ ਵੱਡਾ ਉਪਰਾਲਾ ਕਰ ਕੇ ਬਿਜਲੀ ਸਰਪ੍ਰਸਤ ਕਰਵਾਈ ਸੀ ਪਰ ਝੂਠ ਮਾਰ ਕੇ ਬਣੀ ਹੋਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਪਣੀਆਂ ਅਣਗਹਿਲੀਆਂ ਸਦਕਾ ਸਾਰਾ ਪੰਜਾਬ ਸੰਤਾਪ ਭੋਗ ਰਿਹਾ ਹੈ ਜਿਸ ਕਰ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਨੂੰ ਸੁਚੇਤ ਕਰਨ ਲਈ ਬਿਜਲੀ ਬੋਰਡ ਦਫ਼ਤਰ ਅਲੀਵਾਲ ਮੂਹਰੇ ਧਰਨਾ ਦਿੱਤਾ ਗਿਆ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਲੇ ਦਿਨਾਂ ਅੰਦਰ ਝੋਨੇ ਦੀ ਫ਼ਸਲ ਬੀਜੀ ਜਾਣੀ ਹੈ ਜਿਸ ਕਰ ਕੇ ਸਰਕਾਰ ਬਿਜਲੀ ਪ੍ਰਬੰਧਾਂ ਨੂੰ ਠੀਕ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਅੰਦਰ