09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਿੰਡ ਸੱਲੋਪੁਰ 'ਚ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 01-05-2026
ਕਾਹਨੂੰਵਾਨ, 30 ਅਪ੍ਰੈਲ (ਨਿਸ਼ਾਨ ਸਿੰਘ ਚਾਹਲ)- ਗੁਰਦੁਆਰਾ ਬਾਬਾ ਗਿਆਨ ਦਾਸ ਪਿੰਡ ਸੱਲੋਪੁਰ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਗਿਆਨ ਦਾਸ ਜੀ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਇੰਦਰਜੀਤ ਸਿੰਘ ਵਲੋਂ ਇਲਾਕੇ ਦੀ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਅਰਦਾਸ ਉਪਰੰਤ ਇੰਦਰਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਰੱਬੀ ਬਾਣੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਨਾਲ ਜੋੜਦਿਆਂ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਚਾਨਣਾ ਵੀ ਪਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ, ਗੁਰਮੁੱਖ ਸਿੰਘ, ਦੀਦਾਰ ਸਿੰਘ ਕੀਰਤੀ, ਬਲਬੀਰ ਸਿੰਘ, ਹਰਭਜਨ ਸਿੰਘ ਸੈਣੀ, ਸਰਪੰਚ ਕੋਸ਼ਿਲ ਸਿੰਘ, ਨਵਜੋਤ ਸਿੰਘ, ਬਖਤਾਵਰ ਸਿੰਘ, ਤਰਲੋਕ ਸਿੰਘ, ਗੁਰਜਿੰਦਰ ਸਿੰਘ ਸੈਣੀ, ਗਿਆਨੀ ਬੂੜ
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਮੋਰਚੇ 'ਤੇ ਨਾਕਾਮ : ਜਗਮੋਹਨ ਸਿੰਘ ਰਾਜੂ ਅਗਲੀ ਖ਼ਬਰ ਮੁੱਖ ਦਾਣਾ ਮੰਡੀ ਕਲਾਨੌਰ 'ਚੋਂ ਆੜ੍ਹਤੀਆਂ ਦੀਆਂ ਕਣਕ ਦੀਆਂ 75 ਬੋਰੀਆਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।