09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੰਜਾਬ ਸਰਕਾਰ ਹਰ ਮੋਰਚੇ 'ਤੇ ਨਾਕਾਮ : ਜਗਮੋਹਨ ਸਿੰਘ ਰਾਜੂ

ਅਜੀਤ ਡੈਸਕ 01-05-2026
ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦੇ ਭਾਜਪਾ ਆਗੂ | ਤਸਵੀਰ : ਵਨੀਤ ਗੋਇਲ


ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਬਟਾਲਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਦੌਰਾਨ ਭਾਜਪਾ ਪੰਜਾਬ ਦੇ ਜਨਰਲ ਸੈਕਟਰੀ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਜਿਹੜੇ ਵਾਅਦੇ ਕਰ ਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਸਗੋਂ ਭਿ੍ਸ਼ਟਾਚਾਰ, ਗੈਂਗਸਟਰਵਾਦ ਤੇ ਨਸ਼ਿਆਂ ਨੂੰ ਹੋਰ ਵਾਧਾ ਮਿਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਕਾਰਨ ਪੰਜਾਬ ਨਾਲ ਹਮਦਰਦੀ ਰੱਖਣ ਵਾਲੇ ਕਈ ਲੋਕ ਤੇ ਆਗੂ ਭਾਜਪਾ 'ਚ ਸ਼ਾਮਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਨੇ ਭਾਜਪਾ 'ਚ ਸ਼ਾਮਲ ਹੋ ਕੇ ਇਹ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਤਾਨਾਸ਼ਾਹੀ ਰਵੱਈਆ ਅਪਨਾ ਚੁੱਕੀ ਹੈ ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਕਿਸੇ ਵੀ ਵਿਰੋਧੀ ਆਵਾਜ਼ ਨੂੰ ਬਰਦਾਸ਼ਤ ਨਹੀਂ ਕਰਦੇ | ਇਸ ਮੌਕੇ ਸੂਰਜ ਭਾਰਤਵਾਜ ਪੰਜਾਬ ਸੈਕਟਰੀ, ਰਵੀਕਰਨ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਪਿੰਟੂ, ਬਲਵਿੰਦਰ ਸਿੰਘ ਲਾਡੀ, ਗੁਰਪ੍ਰਤਾਪ ਸਿੰਘ ਟਿੱਕਾ, ਬਲਜਿੰਦਰ ਸਿੰਘ ਦਕੋਹਾ, ਰੌਸ਼ਨ ਲਾਲ, ਲਾਜਵੰਤ ਸਿੰਘ ਲਾਟੀ, ਪੰਕਜ ਮਹਾਜਨ, ਭੂਸ਼ਣ ਬਜਾਜ, ਸ਼ਕਤੀ ਸ਼ਰਮਾ, ਪੰਕਜ ਸਰਮਾ, ਗੁਰਿੰਦਰਪਾਲ ਸਿੰਘ, ਵਿੱਕੀ ਕੌਸਲ, ਦੀਪਕ ਜੋਸ਼ੀ, ਬਲਵਿੰਦਰ ਮਹਿਤਾ, ਰੋਹਿਤ ਸ਼ੈਲੀ, ਅੰਸੂ ਹੰਡਾ, ਅਨੀਸ਼ ਅਗਰਵਾਲ, ਵਿਕਾਸ ਸ਼ਰਮਾ, ਅਜੇ ਸ਼ਰਮਾ, ਰੇਖਾ ਡਡਵਾਲ, ਵਰਨ ਡਡਵਾਲ ਅਤੇ ਵੇਦ ਪ੍ਰਕਾਸ਼ ਸਮੇਤ ਹੋਰ ਆਗੂ
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਮੋਰਚੇ 'ਤੇ ਨਾਕਾਮ : ਜਗਮੋਹਨ ਸਿੰਘ ਰਾਜੂ ਅਗਲੀ ਖ਼ਬਰ ਪਿੰਡ ਸੱਲੋਪੁਰ 'ਚ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।