09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਚੇਅਰਮੈਨ ਜੋਬਨ ਰੰਧਾਵਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪ੍ਰਤਾਪਗੜ੍ਹ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ

ਅਜੀਤ ਡੈਸਕ 01-05-2026
ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪ੍ਰਤਾਪਗੜ੍ਹ ਬਲਾਕ ਬਟਾਲਾ-2 ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਕੂਲਾਂ 'ਚ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ ਹੈ ਤੇ ਪਿਛਲੇ ਸਰਕਾਰ ਦੇ 4 ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਤੇ ਸਰਕਾਰ ਵਲੋਂ ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ ਜਿੱਥੋਂ ਵਿਦਿਆਰਥੀਆਂ ਵਲੋਂ ਵਿੱਦਿਆ ਹਾਸਲ ਕਰ ਕੇ ਨੀਟ ਵਰਗੇ ਇਮਤਿਹਾਨ ਪਾਸ ਕੀਤੇ ਹਨ | ਇਸ ਮੌਕੇ ਸਕੂਲ ਇੰਚਾਰਜ ਹਰਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਲਖਵਿੰਦਰ ਸਿੰਘ ਸੇਖੋਂ ਦੇ ਸਹਿਯੋਗ ਨਾਲ ਸਕੂਲ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਚੇਅਰਮੈਨ ਜੋਬਨ ਰੰਧਾਵਾ ਵਲੋਂ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਅਮਰੀਕ ਸਿੰਘ, ਬੀ.ਐਨ.ਓ. ਮਨਪ੍ਰੀਤ ਸਿੰਘ, ਕੁਲਜਿੰਦਰ ਸਿੰਘ ਰਿਆੜ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਸਟਾਫ ਪਰਮਜੀਤ ਕੌਰ, ਲਖਬੀਰ ਕੌਰ, ਤਪਿੰਦਰ ਕੌਰ, ਸੂਚੀ ਗੁਪਤਾ, ਸਰਪੰਚ ਲਖਬੀਰ ਸਿੰਘ ਸਮੇਤ ਪੰਚਾਇਤ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਚ.ਸੀ. ਦੋਰਾਂਗਲਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਮੋਰਚੇ 'ਤੇ ਨਾਕਾਮ : ਜਗਮੋਹਨ ਸਿੰਘ ਰਾਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।