09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ-ਚੇਅਰਮੈਨ ਮਲਕੀਤ ਸਿੰਘ ਥਿੰਦ

ਅਜੀਤ ਡੈਸਕ 01-05-2026
ਗੁਰਦਾਸਪੁਰ, 30 ਅਪ੍ਰੈਲ (ਚੱਕਰਾਜਾ)- ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਤੇ ਉਨ੍ਹਾ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ | ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਦੇਣ 'ਚ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ 'ਚ ਵੀ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਚੇਅਰਮੈਨ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਵੈ ਸੇਵੀ ਗਰੁੱਪਾਂ ਨੂੰ ਦਿੱਤੀ ਜਾਂਦੀ ਸਹਾਇਤਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਸਹਿਕਾਰਤਾ, ਸਮਾਜਿਕ ਨਿਆਂ ਤੇ ਅਧਿਕਾਰਤਾ, ਸਿੱਖਿਆ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬੀ.ਸੀ. ਕਾਰਪੋਰੇਸ਼ਨ, ਲੇਬਰ, ਖੇਤੀਬਾੜੀ ਆਦਿ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਬੀਤੇ ਇਕ ਵਰ੍ਹੇ ਅੰਦਰ ਦਿੱਤੀਆਂ ਸਹੂਲਤਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਸਮੇਤ ਵੱਖ-ਵੱਖ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦੇ ਵਿਭਾਗੀ ਪੱਧਰ 'ਤੇ ਦਿੱਤੇ ਜਾ ਰਹੇ ਲਾਭਾਂ ਬਾਰੇ ਵੀ ਸਮੀਖਿਆ ਕੀਤੀ | ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਛੜੀਆਂ ਸ਼੍ਰੇਣੀ ਨਾਲ ਸਬੰਧਿਤ ਜਿੰਨੀਆਂ ਜਥੇਬੰਦੀਆਂ ਜ਼ਿਲ੍ਹਾ ਗੁਰਦਾਸਪੁਰ ਵਿਚ ਹਨ, ਉਹ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਮੈਨੂੰ ਭੇਜਣ ਤਾਂ ਜੋ ਮੁਸ਼ਕਿਲਾਂ ਦਾ ਹੱਲ ਕੀਤਾ ਦਾ ਸਕੇ | ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਇਥੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ, ਘੱਟ ਗਿਣਤੀ ਵਿੰਗ ਦੇ ਮੀਤ ਪ੍ਰਧਾਨ ਪੀਟਰ ਮੱਟੂ, ਬਲਜੀਤ ਸਿੰਘ ਫ਼ੌਜੀ ਸੋਸ਼ਲ ਮੀਡੀਆ ਵਾਈਸ ਕੋਆਰਡੀਨੇਟਰ ਹਲਕਾ ਦੀਨਾਨਗਰ, ਰਮੇਸ਼ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਜੁਆਇੰਟ ਸਕੱਤਰ, ਹਰਜਿੰਦਰ ਸਿੰਘ ਬਲਾਕ ਪ੍ਰਧਾਨ ਓ.ਬੀ.ਸੀ. ਵਿੰਗ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਓ.ਬੀ.ਸੀ. ਵਿੰਗ ਦੀਨਾਨਗਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ, ਨਵਨੀਤ ਕੌਰ ਡੀ.ਐਫ.ਐਸ.ਓ. ਗੁਰਦਾਸਪੁਰ, ਰਮਨਦੀਪ ਸਿੰਘ ਐਸ.ਪੀ. ਬਟਾਲਾ, ਡੀ.ਐਸ.ਪੀ. ਸੀਮਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਇੰਸਪੈਕਟਰ ਲਵਪ੍ਰੀਤ ਸਿੰਘ, ਡੀ.ਐਸ.ਐਸ.ਓ. ਡਾ: ਕਿਰਤਪ੍ਰੀਤ ਕੌਰ ਤੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਜੀਵਨ ਜੋਤੀ ਪਬਲਿਕ ਸਕੂਲ 'ਚ ਧਾਰਮਿਕ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਪੀ.ਐਚ.ਸੀ. ਦੋਰਾਂਗਲਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।